August 26, 2026, 3:38 pm
----------- Advertisement -----------
HomeNewsLatest Newsਦੇਸ਼ ਦੇ 4 ਸੂਬਿਆਂ 'ਚ ਮੀਂਹ ਅਤੇ ਤੂਫਾਨ ਨਾਲ ਤਬਾਹੀ: ਹੋਈਆਂ 5...

ਦੇਸ਼ ਦੇ 4 ਸੂਬਿਆਂ ‘ਚ ਮੀਂਹ ਅਤੇ ਤੂਫਾਨ ਨਾਲ ਤਬਾਹੀ: ਹੋਈਆਂ 5 ਮੌਤਾਂ, PM ਮੋਦੀ ਨੇ ਪ੍ਰਗਟਾਇਆ ਦੁੱਖ

Published on

----------- Advertisement -----------

ਐਤਵਾਰ ਨੂੰ ਆਏ ਤੂਫਾਨ ਅਤੇ ਮੀਂਹ ਨੇ ਦੇਸ਼ ਦੇ ਚਾਰ ਰਾਜਾਂ ਪੱਛਮੀ ਬੰਗਾਲ, ਅਸਾਮ, ਮਿਜ਼ੋਰਮ ਅਤੇ ਮਨੀਪੁਰ ਵਿੱਚ ਕਾਫੀ ਤਬਾਹੀ ਮਚਾਈ। ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। 100 ਲੋਕ ਜ਼ਖਮੀ ਹਨ। ਪੀਐਮ ਮੋਦੀ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।
ਪੀਐਮ ਮੋਦੀ ਨੇ ਕਿਹਾ – “ਮੇਰੀ ਹਮਦਰਦੀ ਪੱਛਮੀ ਬੰਗਾਲ ਦੇ ਜਲਪਾਈਗੁੜੀ-ਮੈਨਾਗੁੜੀ ਖੇਤਰਾਂ ਵਿੱਚ ਤੂਫਾਨ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਾਰੀ ਬਾਰਸ਼ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਿਹਾ ਗਿਆ ਹੈ।”
ਦੱਸ ਦਈਏ ਕਿ ਪੱਛਮੀ ਬੰਗਾਲ ‘ਚ ਤੂਫਾਨ ਅਤੇ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਮੈਨਾਗੁੜੀ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਜਾਹਾਟ, ਬਾਰਾਨੀਸ਼, ਬਕਾਲੀ, ਜੋਰਪਕੜੀ, ਮਾਧਬਡੰਗਾ ਅਤੇ ਸਪਤੀਬਾੜੀ ਸ਼ਾਮਲ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਐਤਵਾਰ ਦੇਰ ਰਾਤ ਨੂੰ ਜਲਪਾਈਗੁੜੀ ਅਤੇ ਸਿਲੀਗੁੜੀ ਪਹੁੰਚੀ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ‘ਤੇ ਹੋਏ ਨੁਕਸਾਨ ਦਾ ਮੁਆਇਨਾ ਕਰਨ ਤੋਂ ਬਾਅਦ, ਉਨ੍ਹਾਂ ਕਿਹਾ – ਇਸ ਤਬਾਹੀ ਕਾਰਨ ਕਈ ਘਰ ਵੀ ਨੁਕਸਾਨੇ ਗਏ ਹਨ। ਪ੍ਰਸ਼ਾਸਨ ਲੋੜੀਂਦੀ ਮਦਦ ਪ੍ਰਦਾਨ ਕਰ ਰਿਹਾ ਹੈ। ਸਰਕਾਰ ਪੀੜਤਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...