September 12, 2026, 4:26 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਅੱਜ ਤੋਂ ਵਧੀਆਂ ਪਾਣੀ ਦੀਆਂ ਕੀਮਤਾਂ

ਚੰਡੀਗੜ੍ਹ ‘ਚ ਅੱਜ ਤੋਂ ਵਧੀਆਂ ਪਾਣੀ ਦੀਆਂ ਕੀਮਤਾਂ

Published on

----------- Advertisement -----------

ਚੰਡੀਗੜ੍ਹ ‘ਚ ਅੱਜ 1 ਅਪ੍ਰੈਲ ਤੋਂ ਪਾਣੀ ਦੀਆਂ ਕੀਮਤਾਂ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਪਾਣੀ ਦੀਆਂ ਦਰਾਂ ਦੇ ਹਰ ਸਲੈਬ ਵਿੱਚ ਹੋਇਆ ਹੈ। ਫਿਲਹਾਲ ਜ਼ੀਰੋ ਤੋਂ 15 ਲੀਟਰ ਪਾਣੀ ਦਾ ਬਿੱਲ 3.15 ਰੁਪਏ ਹੈ। 16 ਤੋਂ 30 ਲੀਟਰ ਪਾਣੀ ਲਈ 6.30 ਰੁਪਏ ਅਤੇ 31 ਤੋਂ 60 ਲੀਟਰ ਪਾਣੀ ਲਈ 10.50 ਰੁਪਏ ਦੇ ਹਿਸਾਬ ਨਾਲ ਪਾਣੀ ਦਾ ਬਿੱਲ ਭੇਜਿਆ ਜਾਂਦਾ ਹੈ। ਪਰ ਹੁਣ ਇਹ ਪੰਜ ਫੀਸਦੀ ਵਧ ਜਾਵੇਗਾ।
ਦੱਸ ਦਈਏ ਕਿ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਨੂੰ ਪੱਤਰ ਲਿਖ ਕੇ ਇਸ ਬਿੱਲ ਨੂੰ ਨਾ ਵਧਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਦਨ ਵਿੱਚ 20,000 ਲੀਟਰ ਮੁਫ਼ਤ ਪਾਣੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।ਇਸ ਲਈ 1 ਅਪ੍ਰੈਲ ਤੋਂ ਵਾਟਰ ਚਾਰਜਿਜ਼ ਨਾ ਵਧਾਏ ਜਾਣ। ਪਰ ਸਦਨ ‘ਚ ਪਾਸ ਪ੍ਰਸਤਾਵ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਇਸ ਦੇ ਨਾਲ ਹੀ 1 ਅਪ੍ਰੈਲ ਤੋਂ ਕੂੜਾ ਇਕੱਠਾ ਕਰਨ ਦੇ ਖਰਚੇ ਵੀ 5% ਵਧ ਜਾਣਗੇ। ਦੋ ਮਰਲੇ ਤੱਕ ਦੇ ਘਰਾਂ ਲਈ ਕੂੜਾ ਇਕੱਠਾ ਕਰਨ ਦਾ ਖਰਚਾ 52.5 ਰੁਪਏ ਤੋਂ ਵਧਾ ਕੇ 55.12 ਰੁਪਏ ਹੋ ਜਾਵੇਗਾ। 2 ਮਰਲੇ ਤੋਂ 10 ਮਰਲੇ ਤੱਕ ਦੇ ਮਕਾਨਾਂ ਲਈ ਖਰਚਾ 105 ਰੁਪਏ ਤੋਂ ਵਧ ਕੇ 110.25 ਰੁਪਏ ਹੋ ਜਾਵੇਗਾ, 10 ਮਰਲੇ ਤੋਂ ਇੱਕ ਕਨਾਲ ਤੱਕ ਦੇ ਮਕਾਨ ਵਾਲਿਆਂ ਨੂੰ 210 ਰੁਪਏ ਦੀ ਬਜਾਏ 220.5 ਰੁਪਏ ਦੇਣੇ ਪੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...