ਈ.ਡੀ ਨੇ ਸੋਮਵਾਰ ਨੂੰ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ‘ਚ ਪੜਨ ਲਈ 3 ਕਿਤਾਬਾਂ ਮੰਗੀਆਂ ਹਨ।
ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਅਦਾਲਤ ਨੂੰ ਕਿਹਾ – ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ 3 ਕਿਤਾਬਾਂ ਦਿੱਤੀਆਂ ਜਾਣ – ਗੀਤਾ, ਰਾਮਾਇਣ ਅਤੇ ਨੀਰਜਾ ਚੌਧਰੀ ਦੀ ਕਿਤਾਬ ਹਾਉ ਪ੍ਰਾਈਮ ਮਿਨਿਸਟਰਸ ਡਿਸਾਈਡ।
ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਅਦਾਲਤ ਤੋਂ ਤਿਹਾੜ ਲਿਜਾਇਆ ਜਾਵੇਗਾ। ਇਸ ਵਿੱਚ 10-15 ਮਿੰਟ ਲੱਗ ਸਕਦੇ ਹਨ। ਫਿਲਹਾਲ ਅਰਵਿੰਦ ਕੇਜਰੀਵਾਲ ਆਪਣੇ ਕਰੀਬੀਆਂ ਨੂੰ ਮਿਲ ਰਹੇ ਹਨ। ਦੂਜੇ ਪਾਸੇ ਤਿਹਾੜ ਜੇਲ੍ਹ ਦੇ ਗੇਟ ਨੰਬਰ 3 ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਇਸ ਗੇਟ ਰਾਹੀਂ ਜੇਲ੍ਹ ਵਿੱਚ ਦਾਖ਼ਲ ਹੋਣਗੇ।
----------- Advertisement -----------
ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ‘ਚ ਮੰਗੀਆਂ 3 ਕਿਤਾਬਾਂ
Published on
----------- Advertisement -----------
----------- Advertisement -----------












