July 3, 2026, 2:07 pm
----------- Advertisement -----------
HomeNewsLatest Newsਵਿਜੀਲੈਂਸ ਕਰਮਚਾਰੀਆਂ ਦੇ ਨਾਮ ‘ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ...

ਵਿਜੀਲੈਂਸ ਕਰਮਚਾਰੀਆਂ ਦੇ ਨਾਮ ‘ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ, 1 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...