July 3, 2026, 2:10 pm
----------- Advertisement -----------
HomeNewsLatest News2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 01 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜਿਲਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...