November 18, 2026, 8:09 pm
----------- Advertisement -----------
HomeNewsBreaking Newsਅਕਾਲੀ ਦਲ ਇਸ ਹਫਤੇ ਕਰ ਸਕਦਾ ਹੈ ਉਮੀਦਵਾਰਾਂ ਦਾ ਐਲਾਨ, ਸੁਖਬੀਰ ਬਾਦਲ...

ਅਕਾਲੀ ਦਲ ਇਸ ਹਫਤੇ ਕਰ ਸਕਦਾ ਹੈ ਉਮੀਦਵਾਰਾਂ ਦਾ ਐਲਾਨ, ਸੁਖਬੀਰ ਬਾਦਲ ਦੀ ਅਗਵਾਈ ‘ਚ ਕੋਰ ਕਮੇਟੀ ਦੀ ਮੀਟਿੰਗ ਅੱਜ

Published on

----------- Advertisement -----------

ਚੰਡੀਗੜ੍ਹ, 2 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਨਾਲ ਗਠਜੋੜ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਦੋਵਾਂ ਪਾਰਟੀਆਂ ਨੇ ਇੱਕਲੇ-ਇਕੱਲੇ ਚੋਣਾਂ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਸਬੰਧ ‘ਚ ਬੀਜੇਪੀ ਵੱਲੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਦਕਿ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਅੱਜ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।

ਇਸ ਵਿੱਚ ਉਹ ਪਾਰਟੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਥਾਨਕ ਇੰਚਾਰਜਾਂ ਤੇ ਮੁਖੀਆਂ ਨਾਲ ਮੀਟਿੰਗ ਕਰਨਗੇ। ਮੀਡੀਆ ਦੀਆਂ ਖਬਰਾਂ ਦੇ ਅਨੁਸਾਰ ਕਰੀਬ 7 ਸੀਟਾਂ ‘ਤੇ ਮੰਥਨ ਹੋਵੇਗਾ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ। ਹਾਲਾਂਕਿ ਸੁਖਬੀਰ ਬਾਦਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਲਦੀ ਹੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਅਕਾਲੀ ਦਲ ਉਮੀਦਵਾਰ ਐਲਾਨਣ ਵਿੱਚ ਕੋਈ ਕਾਹਲੀ ਨਹੀਂ ਦਿਖਾ ਰਿਹਾ। ਪਾਰਟੀ ਦੀ ਕੋਸ਼ਿਸ਼ ਹੈ ਕਿ ਸਿਰਫ਼ ਉਨ੍ਹਾਂ ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣ ਜੋ ਪਾਰਟੀ ਨੂੰ ਜਿੱਤ ਦਿਵਾ ਸਕਣ। ਮਿਲੀ ਜਾਣਕਾਰੀ ਅਨੁਸਾਰ ਹਰ ਸੀਟ ਲਈ ਅਕਾਲੀ ਦਲ ਵੱਲੋਂ ਹਰ 2 ਤੋਂ 3 ਨਾਵਾਂ ‘ਤੇ ਚਰਚਾ ਹੋ ਰਹੀ ਹੈ। ਹੁਸ਼ਿਆਰਪੁਰ, ਗੁਰਦਾਸਪੁਰ ਸਮੇਤ ਕਈ ਹਲਕੇ ਅਜਿਹੇ ਹਨ, ਜਿੱਥੇ ਪਾਰਟੀ ਨੂੰ ਕਾਫੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਵਾਰ ਵੀ ਪਾਰਟੀ ਇਕ ਪਰਿਵਾਰ ਇਕ ਟਿਕਟ ਦੇ ਫਾਰਮੂਲੇ ‘ਤੇ ਚੱਲ ਰਹੀ ਹੈ।

ਇੱਕ ਪਾਸੇ ਅਕਾਲੀ ਦਲ ਉਮੀਦਵਾਰਾਂ ਦੀ ਭਾਲ ਵਿੱਚ ਜੁਟਿਆ ਹੋਇਆ ਹੈ। ਜਥੇਬੰਦੀ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਇਸ ਵਾਰ 5 ਲੱਖ ਵੋਟਰਾਂ ਦੀ ਉਮਰ 18 ਤੋਂ 19 ਸਾਲ ਦੇ ਵਿਚਕਾਰ ਹੈ। ਇਸ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਵੱਲੋਂ ਵਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...