September 22, 2026, 12:01 pm
----------- Advertisement -----------
HomeNewsLatest Newsਦੇਸ਼ ਦੇ ਸਾਰੇ ਮੋਬਾਇਲ ਉਪਭੋਗਤਾਵਾਂ ਲਈ ਵੱਡੀ ਖ਼ਬਰ, 15 ਅਪ੍ਰੈਲ ਤੋਂ ਬੰਦ...

ਦੇਸ਼ ਦੇ ਸਾਰੇ ਮੋਬਾਇਲ ਉਪਭੋਗਤਾਵਾਂ ਲਈ ਵੱਡੀ ਖ਼ਬਰ, 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਇਹ ਸਰਵਿਸ

Published on

----------- Advertisement -----------

ਦੇਸ਼ ‘ਚ ਹਰ ਰੋਜ਼ ਹੋ ਰਹੀ ਆਨਲਾਈਨ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦੂਰਸੰਚਾਰ ਵਿਭਾਗ ਨੇ ਸਾਰੀਆਂ ਦੂਰਸੰਚਾਰ ਕੰਪਨੀਆਂ ਨੂੰ USSD ਆਧਾਰਿਤ ਕਾਲ ਫਾਰਵਰਡਿੰਗ ਸੇਵਾ ਬੰਦ ਕਰਨ ਦਾ ਹੁਕਮ ਦਿੱਤਾ ਹੈ। 15 ਅਪ੍ਰੈਲ, 2024 ਤੋਂ ਬਾਅਦ ਦੇਸ਼ ਵਿੱਚ ਕਾਲ ਫਾਰਵਰਡਿੰਗ ਸੇਵਾ ਬੰਦ ਹੋ ਜਾਵੇਗੀ।
ਵਿਭਾਗ ਵੱਲੋਂ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ USSD ਅਧਾਰਤ ਕਾਲ ਫਾਰਵਰਡਿੰਗ ਲਈ ਸਾਰੇ ਲਾਇਸੈਂਸ 15 ਅਪ੍ਰੈਲ ਤੋਂ ਅਵੈਧ ਹੋ ਜਾਣਗੇ। ਵਿਭਾਗ ਵੱਲੋਂ ਇਹ ਫੈਸਲਾ ਆਨਲਾਈਨ ਧੋਖਾਧੜੀ ਨੂੰ ਰੋਕਣ ਲਈ ਲਿਆ ਗਿਆ ਹੈ।
ਦੱਸ ਦਈਏ ਕਿ USSD ਇੱਕ ਅਜਿਹਾ ਫੀਚਰ ਹੈ ਜੋ ਉਪਭੋਗਤਾਵਾਂ ਨੂੰ ਉਹਨਾਂ ਦੇ ਕੀਪੈਡ ‘ਤੇ ਖਾਸ ਕੋਡ ਡਾਇਲ ਕਰਕੇ ਕਈ ਫੋਨ ਸੇਵਾਵਾਂ ਤੱਕ ਪਹੁੰਚ ਕਰਨ ਦੀ ਆਗਿਆ ਦਿੰਦੀ ਹੈ। ਸਧਾਰਨ ਭਾਸ਼ਾ ਵਿੱਚ, ਫ਼ੋਨ ਵਿੱਚ ਪ੍ਰੀਪੇਡ ਬੈਲੇਂਸ ਚੈੱਕ ਕਰਨ ਲਈ ਅਸੀਂ ਜੋ ਨੰਬਰ ਡਾਇਲ ਕਰਦੇ ਹਾਂ, ਉਹ ਵੀ USSD ਰਾਹੀਂ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਫੋਨ ਦਾ IMEI ਨੰਬਰ ਦੇਖਣ ਲਈ USSD ਕੋਡ ਦੀ ਮਦਦ ਵੀ ਲਈ ਜਾਂਦੀ ਹੈ।
USSD ਕੋਡ ਰਾਹੀਂ ਕਾਲ ਫਾਰਵਰਡਿੰਗ ਨੂੰ ਵੀ ਐਕਟੀਵੇਟ ਕੀਤਾ ਜਾ ਸਕਦਾ ਹੈ। ਕਾਲ ਫਾਰਵਰਡਿੰਗ ਦਾ ਮਤਲਬ ਹੈ ਕਿ ਜੇਕਰ ਤੁਸੀਂ ਆਪਣੇ ਨੰਬਰ ਤੋਂ ਕਿਸੇ ਹੋਰ ਨੰਬਰ ‘ਤੇ ਕਾਲਾਂ ਨੂੰ ਫਾਰਵਰਡ ਕੀਤਾ ਹੈ, ਤਾਂ ਤੁਹਾਡੇ ਨੰਬਰ ‘ਤੇ ਆਉਣ ਵਾਲੀਆਂ ਕਾਲਾਂ ਦੂਜੇ ਨੰਬਰ ‘ਤੇ ਜਾਣਗੀਆਂ। ਘੁਟਾਲੇਬਾਜ਼ ਇਸ ਸੇਵਾ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕਰ ਰਹੇ ਹਨ। ਇਹੀ ਕਾਰਨ ਹੈ ਕਿ ਦੂਰਸੰਚਾਰ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...