June 17, 2026, 2:13 am
----------- Advertisement -----------
HomeNewsLatest Newsਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ...

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...