June 2, 2026, 8:25 am
----------- Advertisement -----------
HomeNewsLatest NewsBCCI ਦਾ ਵੱਡਾ ਫੈਸਲਾ: IPL ਦੇ ਦੋ ਮੈਚਾਂ ਦਾ schedule ਬਦਲਿਆ

BCCI ਦਾ ਵੱਡਾ ਫੈਸਲਾ: IPL ਦੇ ਦੋ ਮੈਚਾਂ ਦਾ schedule ਬਦਲਿਆ

Published on

----------- Advertisement -----------

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ 2 ਅਪ੍ਰੈਲ ਨੂੰ ਵੱਡਾ ਫੈਸਲਾ ਲਿਆ ਹੈ। ਉਸ ਨੇ ਆਈਪੀਐਲ ਵਿੱਚ ਦੋ ਮੈਚਾਂ ਦੇ ਸ਼ੈਡਿਊਲ ਵਿੱਚ ਬਦਲਾਅ ਕੀਤਾ ਹੈ। ਇਸ ਦਾ ਅਸਰ ਕੋਲਕਾਤਾ ਨਾਈਟ ਰਾਈਡਰਜ਼, ਰਾਜਸਥਾਨ ਰਾਇਲਜ਼, ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲਜ਼ ਦੀਆਂ ਟੀਮਾਂ ‘ਤੇ ਪਵੇਗਾ।
ਦੱਸ ਦਈਏ ਕਿ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਕਾਰ ਮੈਚ 17 ਅਪ੍ਰੈਲ ਨੂੰ ਈਡਨ ਗਾਰਡਨ, ਕੋਲਕਾਤਾ ਵਿੱਚ ਹੋਣਾ ਸੀ। ਹੁਣ ਇਹ ਮੈਚ ਇਕ ਦਿਨ ਪਹਿਲਾਂ 16 ਅਪ੍ਰੈਲ ਨੂੰ ਇਸੇ ਮੈਦਾਨ ‘ਤੇ ਹੋਵੇਗਾ। ਇਸ ਕਾਰਨ 16 ਤਰੀਕ ਨੂੰ ਪਹਿਲਾਂ ਤੋਂ ਤੈਅ ਮੈਚ ਦਾ ਸਮਾਂ ਬਦਲਣਾ ਪਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 16 ਅਪ੍ਰੈਲ ਨੂੰ ਹੋਣ ਵਾਲਾ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੈਚ ਹੁਣ 17 ਨੂੰ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ 17 ਅਪ੍ਰੈਲ ਨੂੰ ਰਾਮ ਨੌਮੀ ਹੈ। ਇਸ ਦਿਨ ਕੋਲਕਾਤਾ ‘ਚ ਕੇਕੇਆਰ ਅਤੇ ਰਾਜਸਥਾਨ ਵਿਚਾਲੇ ਮੈਚ ਹੋਣਾ ਸੀ। ਕੋਲਕਾਤਾ ਪੁਲਿਸ ਨੇ ਰਾਮ ਨੌਮੀ ਦੇ ਮੱਦੇਨਜ਼ਰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ। ਕੋਲਕਾਤਾ ਪੁਲਿਸ ਨੇ ਆਈਪੀਐਲ ਅਧਿਕਾਰੀਆਂ ਨੂੰ ਕਿਸੇ ਹੋਰ ਦਿਨ ਮੈਚ ਆਯੋਜਿਤ ਕਰਨ ਦੀ ਅਪੀਲ ਕੀਤੀ ਅਤੇ ਬੀਸੀਸੀਆਈ ਨੇ ਇਸ ਨੂੰ ਸਵੀਕਾਰ ਕਰ ਲਿਆ ਅਤੇ 16 ਅਪ੍ਰੈਲ ਨੂੰ ਮੈਚ ਕਰਵਾਉਣ ਲਈ ਸਹਿਮਤੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...