November 25, 2026, 2:55 am
----------- Advertisement -----------
HomeNewsBreaking Newsਤੁਰਕੀ ਦੇ ਨਾਈਟ ਕਲੱਬ 'ਚ ਲੱਗੀ ਅੱਗ, 29 ਮੌ+ਤਾਂ, ਮੁਰੰਮਤ ਦੌਰਾਨ ਵਾਪਰਿਆ...

ਤੁਰਕੀ ਦੇ ਨਾਈਟ ਕਲੱਬ ‘ਚ ਲੱਗੀ ਅੱਗ, 29 ਮੌ+ਤਾਂ, ਮੁਰੰਮਤ ਦੌਰਾਨ ਵਾਪਰਿਆ ਹਾਦਸਾ

Published on

----------- Advertisement -----------
  • ਮਰਨ ਵਾਲਿਆਂ ‘ਚ ਜ਼ਿਆਦਾਤਰ ਮਜ਼ਦੂਰ ਸਨ; ਪੰਜ ਗ੍ਰਿਫਤਾਰ

ਤੁਰਕੀ, 3 ਅਪ੍ਰੈਲ 2024 – ਤੁਰਕੀ ਦੇ ਇੱਕ ਨਾਈਟ ਕਲੱਬ ਵਿੱਚ ਮੰਗਲਵਾਰ ਨੂੰ ਅੱਗ ਲੱਗ ਗਈ। ਤੁਰਕੀ ਦੀ ਸਮਾਚਾਰ ਏਜੰਸੀ ਐਂਡੇਲੂ ਮੁਤਾਬਕ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਗੰਭੀਰ ਹਨ। ਹਾਦਸੇ ਦੇ ਸਮੇਂ ਇਹ ਨਾਈਟ ਕਲੱਬ ਬੰਦ ਸੀ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ।

ਹਾਦਸੇ ‘ਚ ਮਰੇ ਲੋਕਾਂ ‘ਚ ਜ਼ਿਆਦਾਤਰ ਮਜ਼ਦੂਰ ਸਨ। 8 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਕ 16 ਮੰਜ਼ਿਲਾ ਇਮਾਰਤ ਦੇ ਬੇਸਮੈਂਟ ਵਿੱਚ ਇੱਕ ਨਾਈਟ ਕਲੱਬ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਇਸਤਾਂਬੁਲ ਦੇ ਇਕ ਆਲੀਸ਼ਾਨ ਰਿਹਾਇਸ਼ੀ ਇਲਾਕੇ ‘ਚ 16 ਮੰਜ਼ਿਲਾ ਇਮਾਰਤ ਹੈ। ਇਸ ਦੇ ਬੇਸਮੈਂਟ ਵਿੱਚ ਇਹ ਨਾਈਟ ਕਲੱਬ ਸੀ। ਇੱਥੇ ਗਵਰਨਰ ਦਾਵਤ ਗੁਲ ਨੇ ਮੀਡੀਆ ਨੂੰ ਕਿਹਾ- ਇਹ ਹਾਦਸਾ ਅਤੇ ਸਾਜ਼ਿਸ਼ ਦੋਵੇਂ ਹੋ ਸਕਦੇ ਹਨ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਕਲੱਬ ਦੇ ਪ੍ਰਬੰਧਕ ਅਤੇ ਰੈਨੋਵੇਸ਼ਨ ਟੀਮ ਦੇ ਲੋਕ ਸ਼ਾਮਲ ਹਨ।

ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਅੱਗ ਬੇਸਮੈਂਟ ਦੇ ਉਪਰਲੇ ਫਰਸ਼ ਤੱਕ ਪਹੁੰਚ ਗਈ ਅਤੇ ਉੱਥੇ ਰਹਿਣ ਵਾਲੇ ਕੁਝ ਲੋਕ ਵੀ ਮਾਰੇ ਗਏ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਮੌਕੇ ‘ਤੇ ਮੈਡੀਕਲ ਅਤੇ ਪੁਲਿਸ ਟੀਮਾਂ ਮੌਜੂਦ ਹਨ।

ਬੀਬੀਸੀ ਨਾਲ ਗੱਲ ਕਰਦੇ ਹੋਏ ਇੱਕ ਅਧਿਕਾਰੀ ਨੇ ਕਿਹਾ- ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਾਈਟ ਕਲੱਬ ਦੇ ਮਾਲਕਾਂ ਨੇ ਨਵੀਨੀਕਰਨ ਅਤੇ ਕੁਝ ਨਿਰਮਾਣ ਕਾਰਜਾਂ ਲਈ ਲੋੜੀਂਦੀ ਮਨਜ਼ੂਰੀ ਨਹੀਂ ਲਈ ਸੀ। ਇਸ ਤੋਂ ਇਲਾਵਾ ਬੇਸਮੈਂਟ ਨੂੰ ਵੀ ਦੋ ਮੰਜ਼ਿਲਾਂ ਵਿੱਚ ਵੰਡਿਆ ਗਿਆ ਸੀ। ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਗ੍ਰਹਿ ਮੰਤਰੀ ਤੋਂ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...