ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ‘ਆਪ’ ਨੇ ਚਿੰਤਾ ਜਤਾਈ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਹੁਣ ਤੱਕ ਕੇਜਰੀਵਾਲ ਦਾ ਭਾਰ ਕਾਫੀ ਘੱਟ ਚੁੱਕਾ ਹੈ। 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿਲੋ ਘਟ ਗਿਆ ਹੈ। ਡਾਕਟਰਾਂ ਨੇ ਸੀਐਮ ਦੇ ਘਟਦੇ ਵਜ਼ਨ ਨੂੰ ਲੈ ਕੇ ਚਿੰਤਾ ਜਤਾਈ ਹੈ। ਹਾਲਾਂਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਮੁਤਾਬਕ ਅਰਵਿੰਦ ਕੇਜਰੀਵਾਲ ਬਿਲਕੁਲ ਠੀਕ ਹਨ। ਜੇਲ੍ਹ ਦੇ ਡਾਕਟਰਾਂ ਨੇ ਅਜਿਹੀ ਕੋਈ ਚਿੰਤਾ ਨਹੀਂ ਪ੍ਰਗਟਾਈ ਹੈ।
‘ਆਪ’ ਮੰਤਰੀ ਆਤਿਸ਼ੀ ਨੇ ਸੋਚਲ ਮੀਡੀਆ ‘ਤੇ ਪੋਸਟ ਸਾਂਝੀ ਕਰ ਲਿਖਿਆ “ਅਰਵਿੰਦ ਕੇਜਰੀਵਾਲ ਨੂੰ ਗੰਭੀਰ ਸ਼ੂਗਰ ਹੈ। ਸਿਹਤ ਸਮੱਸਿਆਵਾਂ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿੱਚ ਲੱਗੇ ਰਹਿੰਦੇ। ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਭਾਰ 4.5 ਕਿਲੋ ਘਟ ਗਿਆ ਹੈ। ਇਹ ਬਹੁਤ ਚਿੰਤਾਜਨਕ ਹੈ। ਅੱਜ ਭਾਜਪਾ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਰਹੀ ਹੈ। ਜੇ ਅਰਵਿੰਦ ਕੇਜਰੀਵਾਲ ਨੂੰ ਕੁਝ ਹੋ ਗਿਆ ਤਾਂ ਪੂਰਾ ਦੇਸ਼ ਦਾ ਕੀ, ਰੱਬ ਵੀ ਇਨ੍ਹਾਂ ਨੂੰ ਮੁਆਫ ਨਹੀਂ ਕਰੇਗਾ।”
----------- Advertisement -----------
ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ‘ਆਪ’ ਨੇ ਪ੍ਰਗਟਾਈ ਚਿੰਤਾ, ਕਿਹਾ – ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ 4.5 ਕਿਲੋ ਘਟਿਆ ਭਾਰ
Published on
----------- Advertisement -----------
----------- Advertisement -----------












