November 18, 2026, 7:55 pm
----------- Advertisement -----------
HomeNewsBreaking Newsਨਜਾਇਜ਼ ਸਬੰਧਾਂ 'ਚ ਅੜਿੱਕਾ ਬਣੇ 10 ਸਾਲਾ ਪੁੱਤ ਦਾ ਮਾਂ ਨੇ ਕੀਤਾ...

ਨਜਾਇਜ਼ ਸਬੰਧਾਂ ‘ਚ ਅੜਿੱਕਾ ਬਣੇ 10 ਸਾਲਾ ਪੁੱਤ ਦਾ ਮਾਂ ਨੇ ਕੀਤਾ ਕਤਲ, ਪੜ੍ਹੋ ਵੇਰਵਾ

Published on

----------- Advertisement -----------

ਮਾਨਸਾ, 4 ਅਪ੍ਰੈਲ 2024 – ਮਾਨਸਾ ਵਿੱਚ ਇੱਕ ਮਾਂ ਨੇ ਆਪਣੇ ਨਜਾਇਜ਼ ਸਬੰਧਾਂ ਵਿੱਚ ਅੜਿੱਕਾ ਬਣੇ ਆਪਣੇ 10 ਸਾਲਾ ਪੁੱਤਰ ਦਾ ਕਤਲ ਕਰ ਦਿੱਤਾ। ਉਹ ਆਪਣੇ ਬੁਆਏਫ੍ਰੈਂਡ ਨਾਲ ਰਹਿਣਾ ਚਾਹੁੰਦੀ ਸੀ। ਇਸ ਦੇ ਲਈ ਉਸ ਨੇ ਉਸ ਨੂੰ ਪੇਨ ਕਿਲਰ ਦੇ ਕੇ ਜ਼ਿੰਦਾ ਬੱਚੇ ਨੂੰ ਟੋਏ ‘ਚ ਦੱਬ ਦਿੱਤਾ ਅਤੇ ਫਿਰ ਉਸ ਨੂੰ ਉਥੋਂ ਚੁੱਕ ਕੇ ਬੱਸ ਸਟੈਂਡ ਛੱਡ ਦਿੱਤਾ। ਇਸ ਗੱਲ ਦਾ ਖੁਲਾਸਾ ਉਸ ਨੇ ਪੁਲਸ ਪੁੱਛਗਿੱਛ ਦੌਰਾਨ ਕੀਤਾ। ਔਰਤ ਦੀ ਪਛਾਣ ਵੀਰਪਾਲ ਕੌਰ ਵਜੋਂ ਹੋਈ ਹੈ।

ਕਾਤਲ ਮਾਂ ਦੱਸਿਆ ਕਿ ਉਸ ਨੇ ਆਪਣੇ ਬੇਟੇ ਅਗਮਜੋਤ ਨੂੰ ਸ਼ਰਮਨਾਕ ਜ਼ਿੰਦਗੀ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ। ਉਸ ਨੇ ਕਿਹਾ ਕਿ ਉਸ ਦਾ ਪੁੱਤਰ ਠੀਕ ਨਹੀਂ ਸੀ। ਇੰਨਾ ਹੀ ਨਹੀਂ ਉਸ ਨੇ ਆਪਣੀਆਂ ਗਲਤੀਆਂ ਛੁਪਾਉਣ ਲਈ ਆਪਣੇ ਸਹੁਰਿਆਂ ‘ਤੇ ਵੀ ਦੋਸ਼ ਲਗਾਇਆ ਹੈ। ਇਹ ਮਾਮਲਾ 3 ਦਿਨ ਪਹਿਲਾਂ ਸਾਹਮਣੇ ਆਇਆ ਸੀ।

ਵੀਰਪਾਲ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ। ਨਸ਼ੇ ਕਾਰਨ ਉਹ ਪਿਛਲੇ ਢਾਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਪਤੀ ਦੇ ਜੇਲ੍ਹ ਜਾਣ ਤੋਂ ਬਾਅਦ ਉਸ ਦੇ ਸਹੁਰਿਆਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ। ਉਸ ਕੋਲ ਖਾਣ ਲਈ ਵੀ ਕੁਝ ਨਹੀਂ ਸੀ।

ਹਰ ਰੋਜ਼ ਭੁੱਖਾ ਸੌਣਾ ਪੈਂਦਾ ਸੀ। ਉਸ ਨੂੰ ਲੱਗਾ ਕਿ ਦੋਹਾਂ ਦੀ ਜ਼ਿੰਦਗੀ ਬਰਬਾਦ ਹੋ ਗਈ ਹੈ। ਇਹ ਉਹ ਜੀਵਨ ਹੈ ਜੋ ਉਸ ਦੇ ਪੁੱਤਰ ਨੂੰ ਭਵਿੱਖ ਵਿੱਚ ਵੀ ਮਿਲੇਗਾ ਅਤੇ ਉਹ ਇਸਨੂੰ ਨਹੀਂ ਦੇਖ ਸਕੀ। ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਮਾਰਨ ਦਾ ਫੈਸਲਾ ਕੀਤਾ।

ਉਸ ਨੇ ਦੱਸਿਆ ਕਿ ਬੇਟੇ ਨੂੰ ਕੁਝ ਦਿਨ ਪਹਿਲਾਂ ਬੁਖਾਰ ਹੋਇਆ ਸੀ। 1 ਅਪ੍ਰੈਲ ਨੂੰ ਉਸ ਨੂੰ ਦਰਦ ਨਿਵਾਰਕ ਗੋਲੀ ਦੇ ਕੇ ਟੋਏ ਵਿਚ ਦੱਬ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੈਂ ਵੀ ਬਾਅਦ ਵਿੱਚ ਬਹੁਤ ਰੋਈ। ਫਿਰ ਉਸ ਨੂੰ ਟੋਏ ‘ਚੋਂ ਕੱਢ ਕੇ ਬੱਸ ‘ਚ ਲੈ ਕੇ ਮਾਨਸਾ ਦੇ ਬੱਸ ਸਟੈਂਡ ‘ਤੇ ਛੱਡ ਕੇ ਭੱਜ ਗਈ।

ਮਾਨਸਾ ਦੇ ਐਸਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਬਾਲ ਹੱਤਿਆ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਔਰਤ ਦੀ ਰਿਸ਼ਤੇਦਾਰ ਸੰਦੀਪ ਕੌਰ ਨੇ ਅਗਮਜੋਤ ਨੂੰ ਪਛਾਣ ਲਿਆ। ਅਗਮਜੋਤ ਦੋ ਦਿਨ ਪਹਿਲਾਂ ਹੀ ਉਸ ਦੇ ਘਰ ਆਇਆ ਸੀ ਅਤੇ ਉਸ ਨੂੰ ਤੇਜ਼ ਬੁਖਾਰ ਵੀ ਸੀ। ਮਾਨਸਾ ਪੁਲੀਸ ਨੇ ਵੀਰਪਾਲ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਸਾਮਾਨ ਲੈਣ ਲਈ ਦਿੱਲੀ ਜਾ ਰਿਹਾ ਸੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਬੱਚੇ ਦੀ ਫੋਟੋ ਦੇਖ ਕੇ ਉਸ ਨੇ ਪਛਾਣ ਲਿਆ ਕਿ ਇਹ ਉਨ੍ਹਾਂ ਦਾ ਬੱਚਾ ਹੈ। ਜਿਸ ਤੋਂ ਬਾਅਦ ਉਸ ਨੇ ਆਪਣੇ ਘਰ ਫੋਨ ਕਰਕੇ ਇਸ ਬਾਰੇ ਪੁੱਛਗਿੱਛ ਕੀਤੀ ਪਰ ਵੀਰਪਾਲ ਨੇ ਦੱਸਿਆ ਕਿ ਉਹ ਆਪਣੀ ਨਾਨੀ ਦੇ ਘਰ ਗਿਆ ਹੋਇਆ ਹੈ।

ਫਿਰ ਬੱਚੇ ਦੀ ਨਾਨੀ ਕੋਲ ਉਸ ਬਾਰੇ ਜਾਣਕਾਰੀ ਲੈਣ ਲਈ ਉਸ ਦੇ ਨਾਨਕੇ ਘਰ ਗਿਆ ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਸਾਰੀ ਜਾਂਚ ਤੋਂ ਬਾਅਦ ਵੀ ਬੱਚੇ ਦੀ ਮਾਂ ਨੇ ਮੂੰਹ ਨਹੀਂ ਖੋਲ੍ਹਿਆ।

ਪੁਲੀਸ ਦੋ ਦਿਨਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਇਸ ਕੇਸ ਵਿੱਚ ਅਹਿਮ ਸਬੂਤ ਨਹੀਂ ਲੱਭ ਸਕੀ ਪਰ ਸ਼ੱਕ ਦੀ ਸੂਈ ਵਾਰ-ਵਾਰ ਵੀਰਪਾਲ ਵੱਲ ਹੀ ਜਾ ਰਿਹਾ ਸੀ। ਇਸ ਦੌਰਾਨ ਜਦੋਂ ਵੀਰਪਾਲ ਨੂੰ ਬੁਲਾ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਸਭ ਕੁਝ ਕਬੂਲ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...