November 16, 2026, 1:12 am
----------- Advertisement -----------
HomeNewsBreaking Newsਨਵਜੋਤ ਸਿੱਧੂ ਦੀ ਪਤਨੀ ਦਾ ਹੋਇਆ ਸਫਲ ਅਪਰੇਸ਼ਨ: ਸਾਢੇ ਤਿੰਨ ਘੰਟੇ ਤੱਕ...

ਨਵਜੋਤ ਸਿੱਧੂ ਦੀ ਪਤਨੀ ਦਾ ਹੋਇਆ ਸਫਲ ਅਪਰੇਸ਼ਨ: ਸਾਢੇ ਤਿੰਨ ਘੰਟੇ ਤੱਕ ਚੱਲੀ ਸਰਜਰੀ

Published on

----------- Advertisement -----------

ਚੰਡੀਗੜ੍ਹ, 5 ਅਪ੍ਰੈਲ 2024 – ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਕੈਂਸਰ ਨੂੰ ਹਰਾਉਣ ਵਿੱਚ ਜੁਟੀ ਹੋਈ ਹੈ। ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਵੀਰਵਾਰ ਸ਼ਾਮ ਉਸ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਪਤਾ ਲੱਗਾ ਹੈ ਕਿ ਸ਼ਾਮ ਪੰਜ ਵਜੇ ਉਸ ਦਾ ਅਪਰੇਸ਼ਨ ਸ਼ੁਰੂ ਹੋਇਆ ਸੀ। ਆਪਰੇਸ਼ਨ ਤੋਂ ਬਾਅਦ ਉਹ ਠੀਕ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ। ਕਰੀਬ ਦੋ ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਪਤਨੀ (ਡਾ. ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕੋਈ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।”

ਨਵਜੋਤ ਸਿੰਘ ਸਿੱਧੂ ਨੇ ਵੀ ਕੈਂਸਰ ਵਿਰੁੱਧ ਲੜਾਈ ਵਿੱਚ ਡਾ.ਨਵਜੋਤ ਕੌਰ ਦਾ ਪੂਰਾ ਸਾਥ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਡਾਕਟਰ ਸਿੱਧੂ ਦਾ ਹੱਥ ਫੜ ਕੇ ਹਰ ਕੀਮੋਥੈਰੇਪੀ ਪੂਰੀ ਕੀਤੀ। ਉਸ ਨੂੰ ਆਪਣੇ ਹੱਥਾਂ ਨਾਲ ਖਾਣਾ ਖੁਆਇਆ ਅਤੇ ਕੀਮੋਥੈਰੇਪੀ ਟੀਮ ਦਾ ਧੰਨਵਾਦ ਕੀਤਾ। ਇਸ ਔਖੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਵੀ ਸਿਆਸਤ ਤੋਂ ਦੂਰ ਰਹੇ। ਉਸ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਹੀ ਦਿੱਤਾ।

ਹਰ ਕੀਮੋਥੈਰੇਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਕਦੇ ਕੁਦਰਤ ਦੀ ਯਾਤਰਾ ‘ਤੇ ਅਤੇ ਕਦੇ ਰੂਹਾਨੀ ਯਾਤਰਾ ‘ਤੇ ਲੈ ਕੇ ਜਾਂਦੇ ਸਨ। ਇਹਨਾਂ ਵਿੱਚੋਂ ਜ਼ਿਆਦਾਤਰ ਯਾਤਰਾਵਾਂ ਉਸਨੇ ਆਪਣੇ ਦੋ ਬੱਚਿਆਂ ਨਾਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...