ਪੰਜਾਬ ਦੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦਿਆਂ ਹੀ ਮਰੀਜ਼ਾਂ ਅਤੇ ਵਰਕਰਾਂ ‘ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਸਟਾਫ ਨੇ ਸਾਵਧਾਨੀ ਦੇ ਤੌਰ ‘ਤੇ ਹਸਪਤਾਲ ‘ਚ ਦਾਖਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਫਿਲਹਾਲ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ ‘ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਮੈਡੀਸਨ-2 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ
----------- Advertisement -----------
ਫਰੀਦਕੋਟ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ; ਪੂਰੀ ਇਮਾਰਤ ‘ਚ ਫੈਲਿਆ ਧੂੰਆਂ
Published on
----------- Advertisement -----------
----------- Advertisement -----------












