ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ 18ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।

ਦੋਵਾਂ ਟੀਮਾਂ ਦਾ ਇਸ ਸੈਸ਼ਨ ਦਾ ਇਹ ਚੌਥਾ ਮੈਚ ਹੋਵੇਗਾ। ਹੈਦਰਾਬਾਦ ਨੂੰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਸਿਰਫ਼ ਇੱਕ ਵਿੱਚ ਜਿੱਤ ਦਰਜ ਕੀਤੀ। ਚੇਨਈ ਨੇ ਜਿੱਥੇ ਦੋ ਮੈਚ ਜਿੱਤੇ ਸਨ, ਉਥੇ ਆਖਰੀ ਮੈਚ ਵਿੱਚ ਦਿੱਲੀ ਤੋਂ ਹਾਰ ਮਿਲੀ ਸੀ।

ਇਸ ਮੈਚ ਲਈ ਮੇਜ਼ਬਾਨ ਹੈਦਰਾਬਾਦ ਨੇ ਦੋ ਬਦਲਾਅ ਕੀਤੇ ਹਨ, ਜਦਕਿ ਚੇਨਈ ਦੀ ਟੀਮ ਨੇ ਤਿੰਨ ਬਦਲਾਅ ਕੀਤੇ ਹਨ। ਹੈਦਰਾਬਾਦ ਨੇ ਮਯੰਕ ਅਗਰਵਾਲ ਦੀ ਜਗ੍ਹਾ ਨਿਤੀਸ਼ ਕੁਮਾਰ ਰੈੱਡੀ ਅਤੇ ਟੀ ਨਟਰਾਜਨ ਨੂੰ ਟੀਮ ‘ਚ ਸ਼ਾਮਲ ਕੀਤਾ ਹੈ।
ਦੂਜੇ ਪਾਸੇ ਚੇਨਈ ਦੇ ਮੁਸਤਫਿਜ਼ੁਰ ਰਹਿਮਾਨ ਅਤੇ ਮੈਥਿਸ਼ ਪਥੀਰਾਨਾ ਸੱਟ ਕਾਰਨ ਨਹੀਂ ਖੇਡ ਰਹੇ ਹਨ। ਪਲੇਇੰਗ-11 ‘ਚ ਮੋਈਨ ਅਲੀ, ਮਹਿਸ਼ ਤੀਕਸ਼ਾਨਾ ਅਤੇ ਮੁਕੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।












