ਪੰਜਾਬ ਦੇ ਤਰਨਤਾਰਨ ‘ਚ ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਉਹ ਸੜਕਾਂ ‘ਤੇ ਉਸਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜਦ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਣ ਦੀ ਕੋਸ਼ਿਸ਼ ਕਰਦੀ ਤਾਂ ਉਸਦੇ ਕਪੜੇ ਵੀ ਖੋਹ ਲਏ ਜਾਂਦੇ।
ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਤਰਨਤਾਰਨ ਵਿੱਚ ਹੋਈ ਔਰਤ ਦੇ ਨਾਲ ਅਪਰਾਧਜਨਕ ਹਰਕਤ ਦੇ ਖਿਲਾਫ ਵੱਡਾ ਐਕਸ਼ਨ ਲਿਆ ਹੈ।ਤਰਨਤਾਰਨ ਦੇ ਵਲਟੋਹਾ ਪਿੰਡ ਵਿੱਚ ਵਾਪਰੀ ਇਸਸ਼ਰਮਨਾਕ ਹਰਕਤ ਦੀ ਮਹਿਲਾ ਕਮਿਸ਼ਨ ਨੇ ਨਿਖੇਧੀ ਕੀਤੀ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਸ਼ਰਮਨਾਕ ਹਰਕਤ ਸੰਬੰਧੀ ਸੋ-ਮੋਟੋ ਲੈਂਦਿਆਂ ਹੋਇਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਇਸ ਵਿਸ਼ੇ ਵਿੱਚ ਦਰਜ ਕੇਸ ਤੇ ਤੁਰੰਤ ਪੜਤਾਲ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ ਕੱਲ੍ਹ ਮਿਤੀ 06.04.2024 ਨੂੰ ਦੁਪਹਿਰ 02.00 ਵਜੇ ਤੱਕ ਸਟੇਟਸ ਰਿਪੋਰਟ ਭੇਜੀ ਜਾਵੇ, ਸਟੇਟਸ ਰਿਪੋਰਟ ਦੇ ਆਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।












