November 18, 2026, 7:40 pm
----------- Advertisement -----------
HomeNewsBreaking Newsਮਾਨਸਾ 'ਚ ਕੈਮਿਸਟਾਂ 'ਤੇ ਫਾਇਰਿੰਗ ਕਰਨ ਵਾਲੇ 4 ਗੈਂਗਸਟਰ ਐਨਕਾਊਂਟਰ ਦੌਰਾਨ ਕਾਬੂ,...

ਮਾਨਸਾ ‘ਚ ਕੈਮਿਸਟਾਂ ‘ਤੇ ਫਾਇਰਿੰਗ ਕਰਨ ਵਾਲੇ 4 ਗੈਂਗਸਟਰ ਐਨਕਾਊਂਟਰ ਦੌਰਾਨ ਕਾਬੂ, ਜਵਾਬੀ ਗੋਲੀਬਾਰੀ ‘ਚ ਦੋ ਜ਼ਖਮੀ

Published on

----------- Advertisement -----------

ਮਾਨਸਾ, 6 ਅਪ੍ਰੈਲ 2024 – ਪੰਜਾਬ ਪੁਲਿਸ ਦੀ ਟੀਮ ਨੇ ਮਾਨਸਾ ‘ਚ ਦੇਰ ਰਾਤ ਹੋਏ ਮੁਕਾਬਲੇ ਦੌਰਾਨ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਨੇ ਇਹ ਕਾਰਵਾਈ ਦੋ ਮੈਡੀਕਲ ਸਟੋਰਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਘਟਨਾ ‘ਚ ਦੋ ਗੈਂਗਸਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਦਕਿ ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਮਾਨਸਾ ਦੇ ਕੈਮਿਸਟ ਸਟੋਰ ‘ਤੇ ਗੋਲੀਆਂ ਚਲਾਈਆਂ ਸਨ।

ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਰ ਰਾਤ ਖੁਫੀਆ ਸੂਚਨਾ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਸ ਅਪਰੇਸ਼ਨ ਦੀ ਅਗਵਾਈ ਡੀਐਸਪੀ ਸਬ ਡਿਵੀਜ਼ਨ ਅਤੇ ਡੀਐਸਪੀ ਡਿਟੈਕਟਿਵ ਨੇ ਕੀਤੀ। ਤਕਨੀਕੀ ਆਧਾਰ ‘ਤੇ ਮਿਲੇ ਇਨਪੁਟਸ ਅਤੇ ਸੂਚਨਾਵਾਂ ਦੀ ਪੁਸ਼ਟੀ ਤੋਂ ਬਾਅਦ ਮਾਨਸਾ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਪਿੰਡ ਖਿਆਲਾਂ ‘ਚ ਚਾਰ ਮੁਲਜ਼ਮਾਂ ਨੂੰ ਘੇਰ ਲਿਆ।

ਪੁਲੀਸ ਸਾਰੇ ਮੁਲਜ਼ਮਾਂ ’ਤੇ ਆਤਮ ਸਮਰਪਣ ਕਰਨ ਲਈ ਦਬਾਅ ਪਾ ਰਹੀ ਸੀ, ਜਿਸ ਦੌਰਾਨ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਵਰ ਡਰਾਈਵ ਕੀਤੀ ਅਤੇ ਦੋਸ਼ੀਆਂ ‘ਤੇ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਗੈਂਗਸਟਰ ਦਾਨੀ ਦੇ ਹੱਥਾਂ ਵਿੱਚ ਗੋਲੀਆਂ ਲੱਗੀਆਂ। ਜਦੋਂ ਕਿ ਉਸ ਦੇ ਦੂਜੇ ਸਾਥੀ ਗੁਰਜਿੰਦਰ ਸਿੰਘ ਦੇ ਗੋਡਿਆਂ ‘ਤੇ ਸੱਟ ਲੱਗੀ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਬੀਤੇ ਦਿਨ ਮਾਨਸਾ ਵਿਖੇ ਮੋਟਰਸਾਈਕਲ ਸਵਾਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਥੇ ਉਸ ਦੇ ਦੋ ਦੋਸਤ ਵੀ ਮੌਜੂਦ ਸਨ। ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲੀਸ ਨੇ ਡੈਨੀ ਅਤੇ ਗੁਰਵਿੰਦਰ ਸਿੰਘ ਦੋਵਾਂ ਨੂੰ ਆਈ 10 ਕਾਰ ਸਮੇਤ ਕਾਬੂ ਕਰ ਲਿਆ ਹੈ।

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇੱਕ ਗੈਂਗਸਟਰ ਕੋਲੋਂ ਇੱਕ ਪਿਸਤੌਲ ਅਤੇ ਦੂਜੇ ਕੋਲੋਂ ਇੱਕ .12 ਬੋਰ ਦੀ ਬੰਦੂਕ ਬਰਾਮਦ ਹੋਈ ਹੈ। ਪੁਲਿਸ ਨੇ ਹਥਿਆਰਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਮਾਨਸਾ ਅਤੇ ਨੇੜਲੇ ਥਾਣਿਆਂ ਵਿੱਚ ਕਈ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...