September 18, 2026, 5:55 pm
----------- Advertisement -----------
HomeNewsBreaking Newsਚੰਡੀਗੜ੍ਹ - ਡਿਲੀਵਰੀ ਕੰਪਨੀ ਸਵਿਗੀ ਦੀ ਵੱਡੀ ਲਾਪਰਵਾਹੀ, ਖਪਤਕਾਰ ਕਮਿਸ਼ਨ ਨੇ ਲਗਾਇਆ...

ਚੰਡੀਗੜ੍ਹ – ਡਿਲੀਵਰੀ ਕੰਪਨੀ ਸਵਿਗੀ ਦੀ ਵੱਡੀ ਲਾਪਰਵਾਹੀ, ਖਪਤਕਾਰ ਕਮਿਸ਼ਨ ਨੇ ਲਗਾਇਆ 25,000 ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਸ਼ਹਿਰ ਦੀ ਇਕ ਲੜਕੀ ਨੇ ਔਨਲਾਈਨ ਫੂਡ ਡਿਲੀਵਰੀ ਕੰਪਨੀ ਸਵਿਗੀ ਰਾਹੀਂ ਚੰਡੀਗੜ੍ਹ ਦੇ ਸੈਕਟਰ-35 ਸਥਿਤ ਇਕ ਰੈਸਟੋਰੈਂਟ ਤੋਂ ਸ਼ਾਕਾਹਾਰੀ ਹੌਟ ਡੌਗ ਮੰਗਵਾਇਆ ਸੀ ਪਰ ਉਸ ਨੂੰ ਮਾਸਾਹਾਰੀ ਹੌਟ ਡੌਗ ਭੇਜ ਦਿੱਤਾ ਗਿਆ। ਇਸ ਨੂੰ ਖਾ ਕੇ ਲੜਕੀ ਬੀਮਾਰ ਹੋ ਗਈ। ਸੈਕਟਰ-38 ਦੀ ਵਸਨੀਕ ਜੋਤੀ ਠਾਕੁਰ ਨੇ ਸੈਕਟਰ-35 ਸਥਿਤ ਅੰਕਲ ਜੈਕਜ਼ ਰੈਸਟੋਰੈਂਟ ਅਤੇ ਸਵਿਗੀ ਇੰਡੀਆ ਖ਼ਿਲਾਫ਼ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਦੱਸ ਦਈਏ ਕਿ ਕਮਿਸ਼ਨ ਨੇ ਦੋਵਾਂ ਨੂੰ ਸੇਵਾ ਵਿੱਚ ਲਾਪਰਵਾਹੀ ਦਾ ਦੋਸ਼ੀ ਠਹਿਰਾਉਂਦਿਆਂ ਲੜਕੀ ਨੂੰ ਹੋਈ ਮਾਨਸਿਕ ਪ੍ਰੇਸ਼ਾਨੀ ਲਈ 15,000 ਰੁਪਏ ਅਤੇ ਮੁਕੱਦਮੇਬਾਜ਼ੀ ਦੇ ਖਰਚੇ ਵਜੋਂ 10,000 ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ।

ਜੋਤੀ ਠਾਕੁਰ ਨੇ ਖਪਤਕਾਰ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 26 ਅਪ੍ਰੈਲ 2022 ਨੂੰ ਉਸਨੇ ਅੰਕਲ ਜੈਕ ਦੇ ਰੈਸਟੋਰੈਂਟ ਤੋਂ ਸ਼ਾਕਾਹਾਰੀ ਹੌਟ ਡੌਗ ਅਤੇ ਕੋਲਡ ਕੌਫੀ ਬਿਟਰਸ ਸ਼ੇਕ ਦਾ ਆਰਡਰ ਦਿੱਤਾ ਸੀ। ਇਸ ਦੇ ਲਈ ਜੋਤੀ ਨੇ ਔਨਲਾਈਨ ਮੋਡ ਵਿੱਚ 306 ਰੁਪਏ ਦਾ ਭੁਗਤਾਨ ਕੀਤਾ ਸੀ। ਕਰੀਬ 10 ਤੋਂ 15 ਮਿੰਟ ਬਾਅਦ ਸਵਿਗੀ ਦੇ ਫੂਡ ਡਿਲੀਵਰੀ ਬੁਆਏ ਨੇ ਆਰਡਰ ਡਿਲੀਵਰ ਕਰ ਦਿੱਤਾ।

ਸ਼ਿਕਾਇਤਕਰਤਾ ਨੇ ਜਦੋਂ ਡੱਬਾ ਖੋਲ੍ਹਿਆ ਤਾਂ ਅੰਦਰ ਖਾਣ-ਪੀਣ ਦਾ ਸਮਾਨ ਖਿਲਰਿਆ ਪਿਆ ਸੀ। ਜਦੋਂ ਲੜਕੀ ਨੇ ਇਸ ਦੀ ਸ਼ਿਕਾਇਤ ਸਵਿਗੀ ਨੂੰ ਕੀਤੀ ਤਾਂ ਸਵਿਗੀ ਨੇ ਗਲਤੀ ਮੰਨ ਲਈ ਅਤੇ 130 ਰੁਪਏ ਵਾਪਸ ਕਰ ਦਿੱਤੇ।

ਨਾਲ ਹੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਜੋਤੀ ਠਾਕੁਰ ਨੇ ਕਿਹਾ ਕਿ ਜਦੋਂ ਉਸ ਨੇ ਹੌਟ ਡੌਗ ਖਾਣ ਤੋਂ ਬਾਅਦ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ

ਸ਼ਾਕਾਹਾਰੀ ਨਹੀਂ ਸਗੋਂ ਮਾਸਾਹਾਰੀ ਸੀ। ਇਸ ਨੂੰ ਖਾਣ ਤੋਂ ਬਾਅਦ ਸ਼ਿਕਾਇਤਕਰਤਾ ਦੀ ਸਿਹਤ ਵਿਗੜ ਗਈ। ਉਹ ਉਲਟੀਆਂ ਅਤੇ ਦਸਤ ਤੋਂ ਪੀੜਤ ਸੀ। ਲੜਕੀ ਨੇ ਦੋਸ਼ ਲਾਇਆ ਕਿ ਉਹ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੀ ਸੀ ਅਤੇ ਸ਼ਾਕਾਹਾਰੀ ਸੀ।

ਮਾਸਾਹਾਰੀ ਹੌਟ ਡੌਗ ਖਾਣ ਨਾਲ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਸਨੇ ਰੈਸਟੋਰੈਂਟ ਅਤੇ ਸਵਿਗੀ ਨੂੰ ਸ਼ਿਕਾਇਤ ਕੀਤੀ ਅਤੇ ਆਰਡਰ ਲਈ ਖਰਚ ਕੀਤੇ ਪੈਸੇ ਵਾਪਸ ਕਰਨ ਲਈ ਕਿਹਾ। ਪਰ ਕੋਈ ਸੁਣਵਾਈ ਨਹੀਂ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...