July 3, 2026, 3:30 pm
----------- Advertisement -----------
HomeNewsLatest Newsਤਰਨਤਾਰਨ 'ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ...

ਤਰਨਤਾਰਨ ‘ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ/ਤਰਨਤਾਰਨ, 6 ਅਪ੍ਰੈਲ (ਬਲਜੀਤ ਮਰਵਾਹਾ): ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ।

ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਜੀਵਨ ਨਗਰ ਵਲਟੋਹਾ ਅਤੇ ਸੰਨੀ ਵਾਸੀ ਪਿੰਡ ਅਬਾਦੀ ਅਮਰਕੋਟ ਅਮੀਰਕੇ, ਤਰਨਤਾਰਨ ਵਜੋਂ ਹੋਈ ਹੈ। ਇਹ ਘਟਨਾ 31 ਮਾਰਚ ਦੀ ਸ਼ਾਮ ਨੂੰ ਵਾਪਰੀ। ਦੱਸਣਯੋਗ ਹੈ ਕਿ ਲਗਭਗ ਇੱਕ ਮਹੀਨਾ ਪਹਿਲੋਂ ਪੀੜਤਾ ਦਾ ਲੜਕਾ ਇਕ ਔਰਤ ਨਾਲ ਫਰਾਰ ਹੋ ਗਿਆ ਸੀ ਅਤੇ ਪਰਿਵਾਰ ਦੀ ਮਰਜ਼ੀ ਦੇ ਉਲਟ ਉਸਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਸੀ।

ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੀੜਤਾ ਆਪਣੇ ਘਰ ਇਕੱਲੀ ਸੀ ਤੇ ਕੁਲਵਿੰਦਰ ਕੌਰ (ਫਰਾਰ ਹੋਈ ਲੜਕੀ ਦੀ ਮਾਂ) ਗੁਰਚਰਨ, ਸ਼ਰਨਜੀਤ, ਸੰਨੀ ਅਤੇ ਇੱਕ ਅਣਪਛਾਤੇ ਵਿਅਕਤੀ ਨਾਲ , ਉਕਤ ਪ੍ਰੇਮ-ਵਿਆਹ ਦਾ ਬਦਲਾ ਲੈਣ ਲਈ ਉਸਦੇ ਘਰ ਆਏ ਅਤੇ ਗਾਲੀ-ਗਲੋਚ ਕਰਨ ਲੱਗੇ। ਬਾਅਦ ਵਿੱਚ ਉਨ੍ਹਾਂ ਨੇ ਪੀੜਤਾ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ। ਉਨ੍ਹਾਂ ਦੱਸਿਆ ਕਿ ਕਥਿਤ ਘਟਨਾ ਦੀ ਵੀਡੀਓ, ਜਿਸ ਵਿੱਚ ਇੱਕ ਔਰਤ ਨੂੰ ਅਰਧ-ਨਗਨ ਹਾਲਤ ਵਿੱਚ ਗਲੀ ਵਿੱਚ ਜ਼ਬਰਨ ਘੁਮਾਇਆ ਗਿਆ ਸੀ, ਨੂੰ ਵੀ ਮੁਲਜ਼ਮਾਂ ਨੇ ਵਾਇਰਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇਸ ਸਬੰਧੀ ਤਰਨਤਾਰਨ ਦੇ ਥਾਣਾ ਵਲਟੋਹਾ ਵਿਖੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354, 354-2, 354-4, 323 ਅਤੇ 149 ਦੇ ਤਹਿਤ ਐਫਆਈਆਰ ਨੰਬਰ 20 ਮਿਤੀ 3/4/2024 ਅਧੀਨ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉਕਤ ਐਫਆਈਆਰ ਵਿੱਚ ਆਈ.ਟੀ. ਐਕਟ ਦੀ ਧਾਰਾ 67 ਅਤੇ 67-ਏ ਵੀ ਜੋੜੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...