June 5, 2026, 9:08 pm
----------- Advertisement -----------
HomeNewsBreaking Newsਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਣੇ 4 ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ,...

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਣੇ 4 ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ 

Published on

----------- Advertisement -----------

ਸ਼ੰਭੂ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ।

ਦੱਸ ਦਈਏ ਕਿ ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ।

ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।

ਹਰਿਆਣਾ ਦੇ ਅੰਬਾਲਾ ‘ਚ ਕਿਸਾਨਾਂ ਨੇ ਅਨਾਜ ਮੰਡੀ ਤੋਂ ਆੜ੍ਹਤੀ ਯਾਤਰਾ ਕੱਢੀ ਅਤੇ ਕਚਹਿਰੀ ਚੌਕ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇੰਨਾ ਹੀ ਨਹੀਂ ਕਿਸਾਨਾਂ ਨੇ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਰੇਲਵੇ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜੇਕਰ ਕਿਸਾਨ ਰੇਲ ਪਟੜੀਆਂ ‘ਤੇ ਬੈਠ ਗਏ ਤਾਂ ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।

ਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ 13 ਫਰਵਰੀ ਤੋਂ, ਅਨੀਸ਼ ਖਟਕੜ 19 ਮਾਰਚ ਤੋਂ ਜੀਂਦ ਜੇਲ੍ਹ ਵਿੱਚ ਬੰਦ ਹਨ। 28 ਮਾਰਚ ਨੂੰ ਅੰਬਾਲਾ ਪੁਲੀਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 3 ਦਿਨ ਦੇ ਰਿਮਾਂਡ ਤੋਂ ਬਾਅਦ ਉਹ ਹੁਣ ਅੰਬਾਲਾ ਸੈਂਟਰਲ ਜੇਲ੍ਹ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...