June 8, 2026, 10:04 pm
----------- Advertisement -----------
HomeNewsLatest NewsAirtel ਤੋਂ ਬਾਅਦ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ,...

Airtel ਤੋਂ ਬਾਅਦ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ ਪਲਾਨ

Published on

----------- Advertisement -----------

ਚੰਡੀਗੜ੍ਹ: ਨਿੱਜੀ ਖੇਤਰ ਦੀ ਦੂਰਸੰਚਾਰ ਸੇਵਾਵਾਂ ਦੇਣ ਵਾਲੀ ਕੰਪਨੀ ਵੋਡਾਫੋਨ-ਆਈਡੀਆ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੰਪਨੀ ਨੇ ਵੱਖ-ਵੱਖ ਪ੍ਰੀਪੇਡ ਪਲਾਨਾਂ ਦੀਆਂ ਦਰਾਂ ’ਚ ਲਗਭਗ 25 ਫੀਸਦੀ ਤਕ ਦਾ ਵਾਧਾ ਕਰ ਦਿੱਤਾ ਹੈ। ਵੋਡਾਫੋਨ-ਆਈਡੀਆ ਦੇ ਬਿਆਨ ਮੁਤਾਬਕ, ਉਸ ਨੇ 28 ਦਿਨਾਂ ਦੀ ਮਿਆਦ ਵਾਲੇ ਪ੍ਰੀਪੇਡ ਪਲਾਨ ਦੀ ਦਰ 79 ਤੋਂ ਵਧਾ ਕੇ 99 ਰੁਪਏ ਕਰ ਦਿੱਤੀ ਹੈ, ਜੋ ਸੇਵਾ ’ਚ 25.32 ਫੀਸਦੀ ਦੇ ਵਾਧੇ ਨੂੰ ਦਰਸ਼ਾਉਂਦੀ ਹੈ।

ਇਹ ਹਨ ਨਵੀਆਂ ਦਰਾਂ

  1. ਸਭ ਤੋਂ ਸਸਤਾ ਪ੍ਰੀਪੇਡ ਪਲਾਨ ਜੋ ਪਹਿਲਾਂ 79 ਰੁਪਏ ਦਾ ਸੀ, ਉਹ 99 ਰੁਪਏ ਦਾ ਹੋ ਗਿਆ ਹੈ। ਇਸ ਪਲਾਨ ’ਚ ਤੁਹਾਨੂੰ 99 ਰੁਪਏ ਦਾ ਟਾਕਟਾਈਮ ਮਿਲੇਗਾ। ਇਸ ਤੋਂ ਇਲਾਵਾ ਇਸ ਵਿਚ 200MB ਡਾਟਾ ਮਿਲੇਗਾ। ਇਸ ਪਲਾਨ ਦੀ ਮਿਆਦ 28 ਦਿਨਾਂ ਦੀ ਹੈ।
  2. 149 ਰੁਪਏ ਵਾਲਾ ਪਲਾਨ ਹੁਣ 179 ਰੁਪਏ ਦਾ ਹੋ ਗਿਆ ਹੈ। ਇਸ ਪਲਾਨ ’ਚ 28 ਦਿਨਾਂ ਦੀ ਮਿਆਦ ਨਾਲ ਕੁੱਲ 2 ਜੀ.ਬੀ. ਡਾਟਾ, ਕੁੱਲ 300 SMS ਅਤੇ ਸਾਰੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਮਿਲੇਗੀ।
  3. 219 ਰੁਪਏ ਵਾਲੇ ਪਲਾਨ ਦੀ ਕੀਮਤ ਹੁਣ 269 ਰੁਪਏ ਕਰ ਦਿੱਤੀ ਹੈ। ਇਸ ਵਿਚ ਰੋਜ਼ਾਨਾ 100 SMS ਦੇ ਨਾਲ ਰੋਜ਼ਾਨਾ 1 ਜੀ.ਬੀ. ਡਾਟਾ ਅਤੇ ਅਨਲਿਮਟਿਡ ਕਾਲਿੰਗ ਮਿਲੇਗੀ। ਇਹ ਵੀ 28 ਦਿਨਾਂ ਵਾਲਾ ਪਲਾਨ ਹੈ।
  4. 299 ਰੁਪਏ ਦਾ ਪਲਾਨ 359 ਰੁਪਏ ਦਾ ਹੋ ਗਿਆ ਹੈ। ਇਸ ਵਿਚ ਤੁਹਾਨੂੰ ਅਨਲਿਮਟਿਡ ਕਾਲਿੰਗ ਦੇ ਨਾਲ ਰੋਜ਼ਾਨਾ 2 ਜੀ.ਬੀ. ਡਾਟਾ ਅਤੇ 100 SMS ਰੋਜ਼ਾਨਾ ਮਿਲਣਗੇ।
  5. 599 ਰੁਪਏ ਵਾਲਾ ਪ੍ਰੀਪੇਡ ਪਲਾਨ ਹੁਣ 719 ਰੁਪਏ ਦਾ ਹੋ ਗਿਆ ਹੈ। ਇਸ ਵਿਚ ਰੋਜ਼ਾਨਾ 1.5 ਜੀ.ਬੀ. ਡਾਟਾ, ਰੋਜ਼ਾਨਾ 100 SMS ਅਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲਦੀ ਹੈ। ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੈ।

ਜਿਕਰਯੋਗ ਹੈ ਕਿ ਕੰਪਨੀ ਵੋਡਾਫੋਨ-ਆਈਡੀਆ ਨੇ ਆਪਣੇ ਪਲਾਨ ਦੀਆਂ ਦਰਾਂ ਵਧਾਉਣ ਦਾ ਫੈਸਲਾ ਏਅਰਟੈੱਲ ਵਲੋਂ ਆਪਣੇ ਪਲਾਨ ਦੀਆਂ ਦਰਾਂ ਵਧਾਉਣ ਤੋਂ ਬਾਅਦ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...