June 16, 2026, 9:16 pm
----------- Advertisement -----------
HomeNewsBreaking Newsਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, 3 ਦਿਨ...

ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, 3 ਦਿਨ ਪਹਿਲਾਂ ਹੋਇਆ ਸੀ ਆਪਰੇਸ਼ਨ

Published on

----------- Advertisement -----------

 

ਕੈਂਸਰ ਨਾਲ ਜੰਗ ਲੜ ਰਹੇ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਯਮੁਨਾਨਗਰ ਦੇ ਹਸਪਤਾਲ ਤੋਂ ਆਪਰੇਸ਼ਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਉਹ ਆਪਣੇ ਦਮ ‘ਤੇ ਹਸਪਤਾਲ ਤੋਂ ਬਾਹਰ ਆਈ ਹੈ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਪੋਸਟ ਵਿੱਚ ਲਿਖਿਆ – ਆਪਣੇ ਪੈਰਾਂ ‘ਤੇ ਵਾਪਸ … ਹਸਪਤਾਲ ਤੋਂ ਛੁੱਟੀ ਮਿਲ ਗਈ… 25 ਰੇਡੀਏਸ਼ਨ ਸੈਸ਼ਨਾਂ ਤੋਂ ਪਹਿਲਾਂ ਇੱਕ ਮਹੀਨਾ ਠੀਕ ਹੋਣ ਦਾ ਸਮਾਂ… ਡਾ ਰੁਪਿੰਦਰ ਅਤੇ ਸਟਾਫ਼ ਦਾ ਬਹੁਤ ਬਹੁਤ ਧੰਨਵਾਦ… ਹਮੇਸ਼ਾ ਲਈ ਰਿਣੀ ਰਹੇਗਾ।

ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਡਾਕਟਰ ਨਵਜੋਤ ਕੌਰ ਨੂੰ ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵੀਰਵਾਰ ਸ਼ਾਮ ਉਸ ਦਾ ਸਫਲ ਆਪ੍ਰੇਸ਼ਨ ਹੋਇਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਸ਼ਾਮ ਪੰਜ ਵਜੇ ਉਸ ਦਾ ਅਪਰੇਸ਼ਨ ਸ਼ੁਰੂ ਹੋਇਆ।

ਆਪਰੇਸ਼ਨ ਤੋਂ ਬਾਅਦ ਉਹ ਠੀਕ ਹੈ। ਉਹ ਪਿਛਲੇ 11 ਮਹੀਨਿਆਂ ਤੋਂ ਇਸੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਔਖੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਵੀ ਸਿਆਸਤ ਤੋਂ ਦੂਰ ਰਹੇ। ਉਸ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਹੀ ਦਿੱਤਾ।

ਹਰ ਕੀਮੋਥੈਰੇਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਕਦੇ ਕੁਦਰਤ ਦੀ ਯਾਤਰਾ ‘ਤੇ ਅਤੇ ਕਦੇ ਰੂਹਾਨੀ ਯਾਤਰਾ ‘ਤੇ ਲੈ ਕੇ ਜਾਂਦੇ ਸਨ। ਇਹਨਾਂ ਵਿੱਚੋਂ ਜ਼ਿਆਦਾਤਰ ਯਾਤਰਾਵਾਂ ਉਸਨੇ ਆਪਣੇ ਦੋ ਬੱਚਿਆਂ ਨਾਲ ਵੀ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...