June 29, 2026, 6:29 am
----------- Advertisement -----------
HomeNewsHealthਡਾਇਬਟੀਜ਼ ਰੋਗੀਆਂ ਨੂੰ ਨਾਸ਼ਤੇ 'ਚ ਨਹੀਂ ਖਾਣੀਆਂ ਚਾਹੀਦੀਆਂ ਇਹ ਚੀਜ਼ਾਂ, ਵਧ ਸਕਦਾ...

ਡਾਇਬਟੀਜ਼ ਰੋਗੀਆਂ ਨੂੰ ਨਾਸ਼ਤੇ ‘ਚ ਨਹੀਂ ਖਾਣੀਆਂ ਚਾਹੀਦੀਆਂ ਇਹ ਚੀਜ਼ਾਂ, ਵਧ ਸਕਦਾ ਹੈ ਸ਼ੂਗਰ ਲੈਵਲ

Published on

----------- Advertisement -----------

ਸ਼ੂਗਰ ਦੇ ਮਰੀਜ਼ਾਂ ਲਈ ਆਪਣੇ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਸ਼ੂਗਰ ਦੇ ਮਰੀਜ਼ ਅਕਸਰ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਰਹਿੰਦੇ ਹਨ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਲਈ ਉਨ੍ਹਾਂ ਨੂੰ ਕੀ ਖਾਣਾ ਚਾਹੀਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਨਾਸ਼ਤਾ ਸਭ ਤੋਂ ਜ਼ਰੂਰੀ ਹੈ। ਸਪੱਸ਼ਟ ਤੌਰ ‘ਤੇ ਇਹ ਦਿਨ ਦਾ ਪਹਿਲਾ ਭੋਜਨ ਹੈ, ਇਸ ਲਈ ਜੋ ਵੀ ਤੁਸੀਂ ਨਾਸ਼ਤੇ ਲਈ ਖਾਂਦੇ ਹੋ, ਇਹ ਨਿਰਧਾਰਤ ਕਰਦਾ ਹੈ ਕਿ ਦਿਨ ਭਰ ਤੁਹਾਡੀ ਬਲੱਡ ਸ਼ੂਗਰ ਕਿਵੇਂ ਰਹੇਗੀ। ਸ਼ੂਗਰ ਦੇ ਰੋਗੀਆਂ ਲਈ ਆਪਣੇ ਨਾਸ਼ਤੇ ਵਿੱਚ ਚੀਜ਼ਾਂ ਨੂੰ ਸ਼ਾਮਲ ਕਰਦੇ ਸਮੇਂ ਕੁਝ ਚੀਜ਼ਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਜਿਨ੍ਹਾਂ ਨੂੰ ਖਾਣ ਨਾਲ ਤੁਹਾਡਾ ਸ਼ੂਗਰ ਲੈਵਲ ਕਾਫੀ ਹੱਦ ਤੱਕ ਵਧ ਸਕਦਾ ਹੈ-
ਫਲਾਂ ਦਾ ਜੂਸ
ਸ਼ੂਗਰ ਦੇ ਰੋਗੀਆਂ ਨੂੰ ਨਾਸ਼ਤੇ ‘ਚ ਫਲਾਂ ਦਾ ਜੂਸ ਸ਼ਾਮਲ ਨਹੀਂ ਕਰਨਾ ਚਾਹੀਦਾ, ਇਸ ਦਾ ਸੇਵਨ ਤੁਹਾਡੇ ਸ਼ੂਗਰ ਲੈਵਲ ਨੂੰ ਕਾਫੀ ਹੱਦ ਤੱਕ ਵਧਾ ਸਕਦਾ ਹੈ।
ਬਰੈਡ
ਸ਼ੂਗਰ ਦੇ ਮਰੀਜ਼ਾਂ ਦੀ ਸਿਹਤ ਲਈ ਬਰੈਡ ਬਿਲਕੁਲ ਵੀ ਚੰਗੀ ਨਹੀਂ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਇਨ੍ਹਾਂ ਚੀਜ਼ਾਂ ਨੂੰ ਖਾਣ ਤੋਂ ਹਮੇਸ਼ਾ ਪਰਹੇਜ਼ ਕਰਨਾ ਚਾਹੀਦਾ ਹੈ। ਰਿਫਾਇੰਡ ਆਟੇ ਦੀਆਂ ਮੈਦੇ ਤੋਂ ਬਣੀਆਂ ਹੋਰ ਚੀਜਾਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।
ਮਿੱਠੀਆਂ ਚੀਜਾਂ ਤੋਂ ਪਰਹੇਜ਼
ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਨਾਸ਼ਤੇ ਵਿੱਚ ਮਿੱਠੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਇਸ ਦਾ ਸੇਵਨ ਤੁਹਾਡੇ ਸਰੀਰ ਵਿੱਚ ਸ਼ੂਗਰ ਦੀ ਮਾਤਰਾ ਨੂੰ ਵਧਾ ਸਕਦਾ ਹੈ। ਤੁਹਾਨੂੰ ਨਾਸ਼ਤੇ ਵਿੱਚ ਚੀਨੀ ਤੋਂ ਬਣੀ ਕਿਸੇ ਵੀ ਚੀਜ਼ ਦਾ ਸੇਵਨ ਕਰਨ ਤੋਂ ਹਮੇਸ਼ਾ ਬਚਣਾ ਚਾਹੀਦਾ ਹੈ। ਇਸ ਨਾਲ ਤੁਹਾਡੀ ਸਮੱਸਿਆ ਹੋਰ ਵੱਧ ਸਕਦੀ ਹੈ।
ਉੱਚ ਕਾਰਬੋਹਾਈਡਰੇਟ ਵਾਲੀਆਂ ਚੀਜ਼ਾਂ
ਡਾਇਬਟੀਜ਼ ਰੋਗੀਆਂ ਨੂੰ ਉੱਚ ਕਾਰਬੋਹਾਈਡਰੇਟ ਵਾਲੀਆਂ ਚੀਜ਼ਾਂ ਤੋਂ ਵੀ ਆਪਣੇ ਆਪ ਨੂੰ ਬਚਾਉਣਾ ਚਾਹੀਦਾ ਹੈ। ਤੁਹਾਨੂੰ ਆਪਣੀ ਖੁਰਾਕ ਵਿੱਚ ਕਦੇ ਵੀ ਕਣਕ ਦਾ ਦਲੀਆ ਜਾਂ ਰੋਟੀ ਸ਼ਾਮਲ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਚਾਹੋ ਤਾਂ ਆਪਣੇ ਨਾਸ਼ਤੇ ‘ਚ ਅੰਡੇ, ਮੱਛੀ ਅਤੇ ਬਦਾਮ ਨੂੰ ਸ਼ਾਮਲ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...