August 25, 2026, 4:24 pm
----------- Advertisement -----------
HomeNewsBreaking Newsਪਟਿਆਲਾ 'ਚ ਬੀਏ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, 12 ਦਿਨਾਂ ਬਾਅਦ ਮਾਮਲਾ...

ਪਟਿਆਲਾ ‘ਚ ਬੀਏ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, 12 ਦਿਨਾਂ ਬਾਅਦ ਮਾਮਲਾ ਦਰਜ

Published on

----------- Advertisement -----------


ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਦਿਨ ਦਿਹਾੜੇ ਇੱਕ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਮੌਜੂਦ ਸੀ। ਹੁਣ ਘਟਨਾ ਦੇ 12 ਦਿਨ ਬਾਅਦ ਕੋਤਵਾਲੀ ਨਾਭਾ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ।

ਪੁਲਿਸ ਨੇ ਇਹ ਐਫਆਈਆਰ ਪਿੰਡ ਕਕਰਾਲਾ ਦੇ ਦਵਿੰਦਰ ਸਿੰਘ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਦਰਜ ਕੀਤੀ ਹੈ। ਫਿਲਹਾਲ ਇਨ੍ਹਾਂ ‘ਚੋਂ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਲੜਕੀ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਹੈ।

ਲੜਕੀ ਦੇ ਬਿਆਨਾਂ ਅਨੁਸਾਰ 27 ਮਾਰਚ ਨੂੰ ਸਵੇਰੇ ਕਰੀਬ 11:30 ਵਜੇ ਮੁਲਜ਼ਮ ਨੌਜਵਾਨ ਦਵਿੰਦਰ ਸਿੰਘ ਨੇ ਉਸ ਨੂੰ ਗੱਲ ਕਰਨ ਦੇ ਬਹਾਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉਪਰਲੇ ਕਮਰੇ ਵਿੱਚ ਬੁਲਾਇਆ। ਦੁਪਹਿਰ 1 ਵਜੇ ਜਿਵੇਂ ਹੀ ਲੈਕਚਰ ਖਤਮ ਹੋਇਆ, ਜਦੋਂ ਉਹ ਕਮਰੇ ‘ਚ ਪਹੁੰਚੀ ਤਾਂ ਦੋਸ਼ੀ ਦੇ ਦੋ ਅਣਪਛਾਤੇ ਸਾਥੀ ਉਥੇ ਮੌਜੂਦ ਸਨ, ਜਿਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਵਿੱਚੋਂ ਇੱਕ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਥਾਣਾ ਕੋਤਵਾਲੀ ਨਾਭਾ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਹਰੋਂ ਆਏ ਨੌਜਵਾਨ ਨੇ ਕਾਲਜ ਵਿੱਚ ਦਾਖਲ ਹੋ ਕੇ ਕਿਸ ਤਰ੍ਹਾਂ ਵਾਰਦਾਤ ਨੂੰ ਅੰਜਾਮ ਦਿੱਤਾ, ਇਹ ਸਭ ਜਾਂਚ ਦਾ ਹਿੱਸਾ ਹੈ। ਲੜਕੀ ਮੁੱਖ ਮੁਲਜ਼ਮ ਦੀ ਪਛਾਣ ਕਰ ਸਕਦੀ ਹੈ। ਅਸੀਂ ਕਾਲਜ ਸਟਾਫ਼ ਦੇ ਬਿਆਨ ਵੀ ਦਰਜ ਕਰਾਂਗੇ। ਫਿਲਹਾਲ ਪੁਲਿਸ ਟੀਮ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...