ਨਵੀਂ ਦਿੱਲੀ- ਕਿਸਾਨਾਂ ਵੱਲੋਂ ਅੱਜ (ਸੋਮਵਾਰ) ਦੇਸ਼ ਭਰ ‘ਚ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 9 ਦਸੰਬਰ ਨੂੰ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੀ ਚਿੱਠੀ ਦੇ ਆਧਾਰ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇਕ ਸਾਲ ਤੋਂ ਵਧ ਸਮੇਂ ਤੋਂ ਚੱਲ ਰਹੇ ਵਿਰੋਧ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਉਹ ਵਾਅਦੇ ਅਧੂਰੇ ਰਹਿ ਗਏ ਹਨ।
ਦੱਸਣਯੋਗ ਹੈ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬਾਅਦ ‘ਚ ਸੰਸਦ ਦੇ ਦੋਹਾਂ ਸਦਨਾਂ ਤੋਂ ਇਸ ਨੂੰ ਸਰਦ ਰੁੱਤ ਸੈਸ਼ਨ ‘ਚ ਪਾਸ ਕਰਵਾਇਆ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਪ੍ਰਕਿਰਿਆ ਪੂਰਾ ਕਰਨ ਵਾਲੇ ਬਿੱਲ ਨੂੰ ਆਪਣੀ ਸਹਿਮਤੀ ਦਿੱਤੀ।












