September 22, 2026, 3:02 pm
----------- Advertisement -----------
HomeNewsBreaking Newsਖਾਣਾ ਬਣਾਉਣ ਸਮੇਂ ਘਰ 'ਚ ਫਟਿਆ ਸਿਲੰਡਰ, 2 ਬੱਚਿਆਂ ਸਮੇਤ ਪਰਿਵਾਰ ਦੇ...

ਖਾਣਾ ਬਣਾਉਣ ਸਮੇਂ ਘਰ ‘ਚ ਫਟਿਆ ਸਿਲੰਡਰ, 2 ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰ ਝੁਲਸੇ

Published on

----------- Advertisement -----------

ਲੁਧਿਆਣਾ, 10 ਅਪ੍ਰੈਲ 2024 – ਲੁਧਿਆਣਾ ਦੇ ਬਸਤੀ ਜੋਧੇਵਾਲ ਦੀ ਭਾਰਤੀ ਕਲੋਨੀ ਇਲਾਕੇ ਵਿੱਚ ਰਾਤ ਕਰੀਬ 10.45 ਵਜੇ ਇੱਕ ਘਰ ਵਿੱਚ ਸਿਲੰਡਰ ਫਟ ਗਿਆ। ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਗਿਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਰੌਲਾ ਸੁਣ ਕੇ ਜਦੋਂ ਲੋਕ ਘਰ ਦੇ ਅੰਦਰ ਦਾਖਲ ਹੋਏ ਤਾਂ ਕਮਰੇ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਦੋ ਬੱਚਿਆਂ ਸਮੇਤ ਪਰਿਵਾਰ ਦੇ ਕੁੱਲ ਚਾਰ ਵਿਅਕਤੀ ਝੁਲਸੀ ਹੋਈ ਹਾਲਤ ਵਿੱਚ ਜ਼ਮੀਨ ’ਤੇ ਪਏ ਸਨ।

ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਵੀ ਬੁਲਾਈ ਪਰ ਕੋਈ ਨਹੀਂ ਆਇਆ। ਲੋਕਾਂ ਦੀ ਮਦਦ ਨਾਲ ਝੁਲਸੇ ਪਰਿਵਾਰ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਦੀ ਪਛਾਣ ਪਤੀ ਰਾਹੁਲ, ਪਤਨੀ ਪੂਜਾ, ਪੁੱਤਰ ਵੰਸ਼ (7) ਅਤੇ ਬੇਟੀ ਅਨੰਨਿਆ (1) ਵਜੋਂ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਇਲਾਕਾ ਨਿਵਾਸੀ ਸੁੱਚਾ ਸਿੰਘ ਨੇ ਦੱਸਿਆ ਕਿ ਰਾਹੁਲ ਦੀ ਪਤਨੀ ਪੂਜਾ ਕਮਰੇ ‘ਚ ਖਾਣਾ ਬਣਾ ਰਹੀ ਸੀ ਅਤੇ ਕਮਰੇ ਵਿੱਚ ਹੀ ਪੂਰਾ ਪਰਿਵਾਰ ਮੌਜੂਦ ਸੀ। ਅਚਾਨਕ ਗੈਸ ਲੀਕ ਹੋਣ ਲੱਗੀ ਅਚਾਨਕ ਹੀ ਕੁਝ ਦੇਰ ਵਿਚ ਹੀ ਕਮਰੇ ਵਿਚ ਸਿਲੰਡਰ ਫਟ ਗਿਆ। ਕਮਰੇ ਦਾ ਸਾਰਾ ਸਮਾਨ ਸੁਆਹ ਹੋ ਗਿਆ। ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਪਰਿਵਾਰ ਦੇ ਸਾਰੇ ਮੈਂਬਰ ਕੁੱਲ 40 ਫੀਸਦੀ ਸੜ ਗਏ। ਸੜੇ ਹੋਏ ਪਰਿਵਾਰ ਨੂੰ ਚੰਡੀਗੜ੍ਹ 32 ਸੈਕਟਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...