August 2, 2026, 10:04 pm
----------- Advertisement -----------
HomeNewsBreaking Newsਇੰਡੀਗੋ ਦੁਨੀਆ ਦੀ ਤੀਜੀ ਬਣੀ ਸਭ ਤੋਂ ਵੱਡੀ ਏਅਰਲਾਈਨ, ਸਾਊਥਵੈਸਟ ਏਅਰਲਾਈਨਜ਼ ਨੂੰ...

ਇੰਡੀਗੋ ਦੁਨੀਆ ਦੀ ਤੀਜੀ ਬਣੀ ਸਭ ਤੋਂ ਵੱਡੀ ਏਅਰਲਾਈਨ, ਸਾਊਥਵੈਸਟ ਏਅਰਲਾਈਨਜ਼ ਨੂੰ ਛੱਡਿਆ ਪਿੱਛੇ

Published on

----------- Advertisement -----------


ਭਾਰਤ ਦੀ ਇੰਡੀਗੋ ਏਅਰਲਾਈਨ ਮਾਰਕਿਟ ਕੈਪ ਦੇ ਲਿਹਾਜ਼ ਨਾਲ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਹਵਾਬਾਜ਼ੀ ਕੰਪਨੀ ਬਣ ਗਈ ਹੈ। ਕੰਪਨੀ ਦਾ ਮਾਰਕੀਟ ਕੈਪ $17.6 ਬਿਲੀਅਨ (ਲਗਭਗ 1.47 ਲੱਖ ਕਰੋੜ ਰੁਪਏ) ਤੱਕ ਪਹੁੰਚ ਗਿਆ ਹੈ। ਇੰਡੀਗੋ ਨੇ ਸਾਊਥਵੈਸਟ ਏਅਰਲਾਈਨਜ਼ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ।

ਗਲੋਬਲ ਏਅਰਲਾਈਨਜ਼ ਦੀ ਇਸ ਸੂਚੀ ‘ਚ ਅਮਰੀਕਾ ਸਥਿਤ ਡੈਲਟਾ ਏਅਰਲਾਈਨਜ਼ ਪਹਿਲੇ ਨੰਬਰ ‘ਤੇ ਹੈ। ਇਸਦਾ ਮਾਰਕੀਟ ਕੈਪ $30.4 ਬਿਲੀਅਨ (ਲਗਭਗ 2.53 ਲੱਖ ਕਰੋੜ ਰੁਪਏ) ਹੈ। Ryanair ਹੋਲਡਿੰਗਜ਼ $26.5 ਬਿਲੀਅਨ (₹2.16 ਲੱਖ ਕਰੋੜ) ਦੀ ਮਾਰਕੀਟ ਕੈਪ ਦੇ ਨਾਲ ਦੂਜੇ ਸਥਾਨ ‘ਤੇ ਹੈ।

ਪਿਛਲੇ ਸਾਲ ਮਾਰਚ ਵਿੱਚ, ਇੰਡੀਗੋ ਮਾਰਕੀਟ ਕੈਪ ਦੇ ਲਿਹਾਜ਼ ਨਾਲ ਗਲੋਬਲ ਏਅਰਲਾਈਨਜ਼ ਦੀ ਸੂਚੀ ਵਿੱਚ 14ਵੇਂ ਨੰਬਰ ‘ਤੇ ਸੀ। ਇੰਡੀਗੋ ਨੇ ਦਸੰਬਰ 2023 ਵਿੱਚ ਯੂਨਾਈਟਿਡ ਏਅਰਲਾਈਨਜ਼ ਨੂੰ ਪਛਾੜ ਦਿੱਤਾ ਸੀ ਅਤੇ ਇਸ ਸਾਲ ਜਨਵਰੀ ਵਿੱਚ ਏਅਰ ਚਾਈਨਾ ਅਤੇ ਫਰਵਰੀ ਵਿੱਚ ਸਿੰਗਾਪੁਰ ਏਅਰਲਾਈਨਜ਼ ਨੂੰ ਪਛਾੜ ਦਿੱਤਾ ਸੀ।

ਕੰਪਨੀ ਦੇ ਸ਼ੇਅਰਾਂ ਨੇ ਪਿਛਲੇ ਇੱਕ ਸਾਲ ਵਿੱਚ 102.55% ਦਾ ਰਿਟਰਨ ਦਿੱਤਾ ਹੈ। ਇਹ ਪਿਛਲੇ 6 ਮਹੀਨਿਆਂ ਵਿੱਚ 50.25%, ਇੱਕ ਮਹੀਨੇ ਵਿੱਚ 18.25% ਅਤੇ ਇਸ ਸਾਲ 1 ਜਨਵਰੀ ਤੋਂ ਬਾਅਦ 27.78% ਵਧਿਆ ਹੈ। ਅੱਜ ਯਾਨੀ 10 ਮਾਰਚ ਨੂੰ ਇਹ 4.73 ਫੀਸਦੀ ਦੇ ਵਾਧੇ ਨਾਲ 8,306 ਰੁਪਏ ‘ਤੇ ਬੰਦ ਹੋਇਆ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਦੇ ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ਦੇ ਹਵਾਬਾਜ਼ੀ ਖੇਤਰ ਵਿੱਚ ਇੰਡੀਗੋ ਦੀ ਹਿੱਸੇਦਾਰੀ 60.2% ਹੈ। ਯਾਤਰੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਏਅਰ ਇੰਡੀਆ ਦੂਜੇ ਸਥਾਨ ‘ਤੇ ਹੈ, ਇਸਦੀ ਹਿੱਸੇਦਾਰੀ 12.2% ਹੈ। ਹਾਲਾਂਕਿ, ਟਾਟਾ ਸਮੂਹ ਦੇ ਅਧੀਨ ਚੱਲ ਰਹੀਆਂ ਏਅਰਲਾਈਨਾਂ ਦੀ ਕੁੱਲ ਹਿੱਸੇਦਾਰੀ 28.2% ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...