October 22, 2026, 6:20 pm
----------- Advertisement -----------
HomeNewsBreaking Newsਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ

ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ

Published on

----------- Advertisement -----------

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਡਾ ਮੱਖਣ ਸਿੰਘ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ. ਮੱਖਣ ਸਿੰਘ ਵਰਕਰ ਦੇ ਤੌਰ ਤੇ ਪਾਰਟੀ ਨਾਲ ਜੁੜੇ ਰਹੇ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ। ਡਾ. ਮੱਖਣ ਸਿੰਘ ਸਿਹਤ ਵਿਭਾਗ ਵਿਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ। ਗੜ੍ਹੀ ਨੇ ਕਿਹਾ ਸੰਗਰੂਰ ਲੋਕ ਸਭਾ ਵਿਚ ਬਹੁਗਿਣਤੀ ਕਿਰਤੀ, ਗਰੀਬ, ਦਲਿਤ ਤੇ ਮਜ਼ਲੂਮ ਵਰਗਾ ਦੀ ਵੱਡੀ ਆਬਾਦੀ ਹੈ ਜੋ ਕਿ ਸਰਮਾਏਦਾਰੀ ਤੇ ਜਾਤੀਵਾਦ ਤਹਿਤ ਜੁਲਮ ਅੱਤਿਆਚਾਰਾਂ ਦੀ ਸ਼ਿਕਾਰ ਹੈ। ਇਸ ਵਰਗ ਦੀ ਲੜਾਈ ਬਹੁਜਨ ਸਮਾਜ ਪਾਰਟੀ ਮਜਬੂਤੀ ਨਾਲ ਲੋਕ ਸਭਾ ਉਮੀਦਵਾਰ ਡਾ ਮੱਖਣ ਸਿੰਘ ਰਾਹੀਂ ਸੰਗਰੂਰ ਲੋਕ ਸਭਾ ਚ ਲੜੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਦਲਿਤ ਵਰਗ ਦੇ ਚੇਹਰੇ ਡਾ ਮੱਖਣ ਸਿੰਘ ਨੂੰ ਉਮੀਦਵਾਰ ਦੇਣਾ ਬਸਪਾ ਹਾਈਕਮਾਂਡ ਦਾ ਦੂਰਅੰਦੇਸ਼ੀ ਫੈਂਸਲਾ ਹੈ, ਸਾਰੇ ਵਰਕਰ ਇੱਕਜੁੱਟਤਾ ਨਾਲ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...