October 23, 2026, 10:15 am
----------- Advertisement -----------
HomeNewsBreaking NewsCBI ਕੇ. ਕਵਿਤਾ ਨੂੰ ਗ੍ਰਿਫਤਾਰ, ਤਿਹਾੜ ਜੇਲ 'ਚ ਬੰਦ  

CBI ਕੇ. ਕਵਿਤਾ ਨੂੰ ਗ੍ਰਿਫਤਾਰ, ਤਿਹਾੜ ਜੇਲ ‘ਚ ਬੰਦ  

Published on

----------- Advertisement -----------

ਸੀਬੀਆਈ ਨੇ ਵੀਰਵਾਰ (11 ਅਪ੍ਰੈਲ) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਨੂੰ ਤਿਹਾੜ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਕਵਿਤਾ 26 ਮਾਰਚ ਤੋਂ ਤਿਹਾੜ ਵਿੱਚ ਬੰਦ ਹੈ। ਸੀਬੀਆਈ ਕਵਿਤਾ ਨੂੰ ਸ਼ੁੱਕਰਵਾਰ (12 ਅਪ੍ਰੈਲ) ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਮੰਗੇਗੀ।

ਦੱਸ ਦਈਏ ਕਿ ਰਿਮਾਂਡ ਮਿਲਣ ‘ਤੇ ਕਵਿਤਾ ਨੂੰ ਸੀਬੀਆਈ ਹੈੱਡਕੁਆਰਟਰ ਲਿਜਾਇਆ ਜਾਵੇਗਾ, ਜਿੱਥੇ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਦੀ ਟੀਮ ਉਸ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਸੀਬੀਆਈ ਨੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਇਜਾਜ਼ਤ ਲੈ ਕੇ 6 ਅਪ੍ਰੈਲ ਨੂੰ ਤਿਹਾੜ ਜਾ ਕੇ ਕਵਿਤਾ ਤੋਂ
ਪੁੱਛਗਿੱਛ ਕੀਤੀ ਸੀ।

ਨਾਲ ਹੀ ਕੇ. ਕਵਿਤਾ ਤੋਂ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਬਰਾਮਦ ਹੋਈ ਵਟਸਐਪ ਚੈਟ ਅਤੇ ਜ਼ਮੀਨੀ ਸੌਦੇ ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ। ਦੋਸ਼ ਹੈ ਕਿ ਜ਼ਮੀਨ ਸੌਦੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ 100 ਕਰੋੜ ਰੁਪਏ ਦਿੱਤੇ ਗਏ ਸਨ। ਕੇ. ਕਵਿਤਾ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਹੈ। ਈਡੀ ਨੇ ਉਸ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। 16 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਨੇ ਕਵਿਤਾ ਨੂੰ 23 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਸੀ।

ਇਸਤੋਂ ਇਲਾਵਾ 23 ਮਾਰਚ ਨੂੰ ਅਦਾਲਤ ਨੇ ਉਸ ਦੀ ਈਡੀ ਦੀ ਹਿਰਾਸਤ 26 ਮਾਰਚ ਤੱਕ ਵਧਾ ਦਿੱਤੀ ਸੀ। 26 ਮਾਰਚ ਨੂੰ ਕਵਿਤਾ ਨੂੰ ਨਿਆਂਇਕ ਹਿਰਾਸਤ ਵਿੱਚ ਤਿਹਾੜ ਭੇਜ ਦਿੱਤਾ ਗਿਆ ਸੀ। ਫਿਲਹਾਲ ਬੀਆਰਐਸ ਆਗੂ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਈਡੀ ਦਾ ਇਲਜ਼ਾਮ ਹੈ ਕਿ ਕਵਿਤਾ ਸ਼ਰਾਬ ਕਾਰੋਬਾਰੀਆਂ ਦੇ ਸਮੂਹ ‘ਸਾਊਥ ਗਰੁੱਪ’ ਦੀ ਅਹਿਮ ਮੈਂਬਰ ਸੀ। ਸਾਊਥ ਗਰੁੱਪ ਨਾਲ ਜੁੜੇ ਲੋਕਾਂ ‘ਤੇ ਦਿੱਲੀ ‘ਚ ਸ਼ਰਾਬ ਕਾਰੋਬਾਰ ਦੇ ਲਾਇਸੈਂਸ ਦੇ ਬਦਲੇ ‘ਆਪ’ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।

ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 30 ਨਵੰਬਰ 2022 ਨੂੰ ਗੁਰੂਗ੍ਰਾਮ ਤੋਂ ਕਾਰੋਬਾਰੀ ਅਮਿਤ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਮੁਤਾਬਕ ਅਮਿਤ ਨੇ ਆਪਣੇ ਬਿਆਨ ‘ਚ ਏ. ਕਵਿਤਾ ਦਾ ਨਾਂ ਲੈ ਲਿਆ। ਜਾਂਚ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਕਵਿਤਾ ਨੇ ਵਿਜੇ ਨਾਇਰ ਦੇ ਜ਼ਰੀਏ ਦਿੱਲੀ ਦੀ ‘ਆਪ’ ਸਰਕਾਰ ਦੇ ਨੇਤਾਵਾਂ ਨੂੰ 100 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ। ‘ਆਪ’ ਨੇ ਇਸ ਪੈਸੇ ਦੀ ਵਰਤੋਂ ਗੋਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੀਤੀ ਸੀ।

ਫਰਵਰੀ 2023 ਵਿੱਚ ਸੀਬੀਆਈ ਨੇ ਕਵਿਤਾ ਦੇ ਲੇਖਾਕਾਰ ਬੁਚੀਬਾਬੂ ਗੋਰਾਂਤਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਬੁਚੀਬਾਬੂ ਤੋਂ ਵੀ ਪੁੱਛਗਿੱਛ ਕੀਤੀ ਸੀ। ਫਿਰ ਈਡੀ ਨੇ 7 ਮਾਰਚ 2023 ਨੂੰ ਹੈਦਰਾਬਾਦ ਦੇ ਕਾਰੋਬਾਰੀ ਅਰੁਣ ਰਾਮਚੰਦਰਨ ਪਿੱਲਈ ਨੂੰ ਗ੍ਰਿਫਤਾਰ ਕੀਤਾ ਸੀ।

ਪਿੱਲੈ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਕਵਿਤਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਮਝੌਤਾ ਹੋਇਆ ਸੀ। ਇਸ ਤਹਿਤ 100 ਕਰੋੜ ਰੁਪਏ ਦਾ ਲੈਣ-ਦੇਣ ਹੋਇਆ, ਜਿਸ ਕਾਰਨ ਕਵਿਤਾ ਦੀ ਕੰਪਨੀ ‘ਇੰਡੋਸਪਿਰਿਟਸ’ ਨੂੰ ਦਿੱਲੀ ਦੇ ਸ਼ਰਾਬ ਕਾਰੋਬਾਰ ‘ਚ ਐਂਟਰੀ ਮਿਲੀ। ਪਿੱਲੇ ਨੇ ਇਹ ਵੀ ਦੱਸਿਆ ਕਿ ਇੱਕ ਮੀਟਿੰਗ ਹੋਈ ਜਿਸ ਵਿੱਚ ਉਹ, ਕਵਿਤਾ, ਵਿਜੇ ਨਾਇਰ ਅਤੇ ਦਿਨੇਸ਼ ਅਰੋੜਾ ਮੌਜੂਦ ਸਨ। ਇਸ ਮੀਟਿੰਗ ਵਿੱਚ ਦਿੱਤੀ ਗਈ ਰਿਸ਼ਵਤ ਦੀ ਵਸੂਲੀ ਬਾਰੇ ਚਰਚਾ ਕੀਤੀ ਗਈ।

ਕਵਿਤਾ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਈਡੀ ਨੇ ਸਾਲ 2023 ਵਿੱਚ 3 ਸੰਮਨ ਭੇਜੇ ਸਨ। ਇਸ ਸਾਲ 2 ਸੰਮਨ ਭੇਜੇ ਗਏ ਸਨ, ਪਰ ਉਸ ਨੇ SC ਦੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਈਡੀ ਨੇ 15 ਮਾਰਚ ਨੂੰ ਸਵੇਰੇ 11 ਵਜੇ ਹੈਦਰਾਬਾਦ ਵਿੱਚ ਬੀਆਰਐਸ ਆਗੂ ਕਵਿਤਾ ਦੇ ਘਰ ਛਾਪਾ ਮਾਰਿਆ। ਕਰੀਬ 8 ਘੰਟੇ ਦੀ ਤਲਾਸ਼ੀ ਅਤੇ ਕਾਰਵਾਈ ਤੋਂ ਬਾਅਦ ਸ਼ਾਮ 7 ਵਜੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏਜੰਸੀ ਉਸ ਨੂੰ ਦਿੱਲੀ ਲੈ ਕੇ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...