July 3, 2026, 4:52 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ...

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ (ਬਲਜੀਤ ਮਰਵਾਹਾ): ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ। ਡੀਜੀਪੀ ਨੇ ਕਿਹਾ ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਭਪ੍ਰੀਤ 2017 ‘ਚ ਵੈਧ ਵੀਜ਼ੇ ‘ਤੇ ਪੋਲੈਂਡ ਗਿਆ ਸੀ ਅਤੇ 2020 ‘ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ ‘ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ।

ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਇਹ ਮੁਲਜ਼ਮ ਬੈਲਜੀਅਮ ਸਥਿਤ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਏਆਈਜੀ ਨੇ ਅੱਗੇ ਕਿਹਾ ਕਿ ਦੋਸ਼ੀ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੁਲੀਸ ਟੀਮਾਂ ਨੇ ਮੁਲਜ਼ਮ ਪ੍ਰਭਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ 15 ਅਪਰੈਲ 2024 ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...