ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਹਨ, ਉਨ੍ਹਾਂ ਤੋਂ ਇਸ ਮਾਮਲੇ ‘ਚ ਲਗਾਤਾਰ ਪੁੱਛਗਿੱਛ ਵੀ ਜਾਰੀ ਹੈ। ਇਸ ਦੌਰਾਨ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਲੈ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਾਲੇ ਇਹ ਮੁਲਾਕਾਤ 15 ਅਪ੍ਰੈਲ ਨੂੰ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਦੱਸ ਦੇਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਮੁਲਾਕਾਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਹੀ ਮਿਲਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ‘ਚ ਕੇਜਰੀਵਾਲ ਨੂੰ ਕਿੱਥੇ ਮਿਲਣਗੇ ਇਸ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਮੀਟਿੰਗ ਦੁਪਹਿਰ ਨੂੰ ਸਖ਼ਤ ਸੁਰੱਖਿਆ ਹੇਠ ਮੁਲਾਕਾਤ ਜੰਗਲਾ ਦੇ ਅੰਦਰ ਹੋਵੇਗੀ । ਦੋਵਾਂ ਦੀ ਮੁਲਾਕਾਤ ਸਮੇਂ ਉੱਥੇ ਸੁਰੱਖਿਆ ਪ੍ਰਬੰਧਾਂ ਦੇ ਮਾਪਦੰਡ ਵੀ ਤੈਅ ਕੀਤੇ ਗਏ। ਤਿਹਾੜ ਜੇਲ੍ਹ ਪ੍ਰਸ਼ਾਸਨ ਨਾਲ ਮੀਟਿੰਗ ਵਿੱਚ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਏਕੇ ਪਾਂਡੇ ਅਤੇ ਇੱਕ ਸਹਾਇਕ ਪੁਲਿਸ ਕਮਿਸ਼ਨਰ ਮੌਜੂਦ ਸਨ।
----------- Advertisement -----------
ਭਗਵੰਤ ਮਾਨ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਜੇਲ ਪ੍ਰਸ਼ਾਸਨ ਨੇ ਜਾਰੀ ਕੀਤਾ ਨਵਾਂ ਸ਼ਡਿਊਲ
Published on
----------- Advertisement -----------
----------- Advertisement -----------











