September 23, 2026, 7:46 am
----------- Advertisement -----------
HomeNewsLatest Newsਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ...

ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਤਕ

Published on

----------- Advertisement -----------

ਅੱਜ ਖਾਲਸਾ ਪੰਥ ਦਾ ਸਾਜਣਾ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਲੱਖਾਂ ਸ਼ਰਧਾਲੂਆਂ ਨੇ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਜਿਥੇ ਪਾਵਨ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਦੀ ਵੱਡੀ ਆਮਦ ਬਣੀ ਰਹੀ।

ਦੱਸ ਦਈਏ ਕਿ ਖਾਲਸਾ ਸਾਜਨਾ ਦਿਵਸ ‘ਤੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਦਿਹਾੜੇ ਦੀ ਵਧਾਈ ਦਿੰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੌਜੁਆਨਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...