November 22, 2026, 11:03 pm
----------- Advertisement -----------
HomeNewsNational-Internationalਆਸਟ੍ਰੇਲੀਆ ਦੇ ਸਿਡਨੀ 'ਚ ਮਾਲ 'ਚ ਚਾਕੂ ਮਾਰ ਕੇ 6 ਲੋਕਾਂ ਦੀ...

ਆਸਟ੍ਰੇਲੀਆ ਦੇ ਸਿਡਨੀ ‘ਚ ਮਾਲ ‘ਚ ਚਾਕੂ ਮਾਰ ਕੇ 6 ਲੋਕਾਂ ਦੀ ਮੌਤ

Published on

----------- Advertisement -----------

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਇੱਕ ਸ਼ਾਪਿੰਗ ਮਾਲ ਵਿੱਚ ਚਾਕੂ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਨੌਂ ਮਹੀਨੇ ਦੇ ਬੱਚੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਕਈ ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਦੱਸ ਦਈਏ ਕਿ ਇਹ ਮਾਮਲਾ ਵੈਸਟਫੀਲਡ ਬੌਂਡੀ ਜੰਕਸ਼ਨ ਸ਼ਾਪਿੰਗ ਮਾਲ ਦਾ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਹਮਲਾਵਰ ਪੁਲਿਸ ਦੀ ਗੋਲੀਬਾਰੀ ਵਿੱਚ ਮਾਰਿਆ ਗਿਆ ਹੈ।

ਸਹਾਇਕ ਕਮਿਸ਼ਨਰ ਐਂਥਨੀ ਕੁੱਕ ਨੇ ਕਿਹਾ, ‘ਸ਼ੱਕੀ ਹਮਲਾਵਰ ਸਥਾਨਕ ਸਮੇਂ ਅਨੁਸਾਰ ਦੁਪਹਿਰ 3.10 ਵਜੇ (ਭਾਰਤੀ ਸਮੇਂ ਅਨੁਸਾਰ 10.30 ਵਜੇ) ਮਾਲ ‘ਚ ਦਾਖਲ ਹੋਇਆ। ਇਸ ਤੋਂ ਬਾਅਦ ਉਹ ਕੁਝ ਦੇਰ ਲਈ ਬਾਹਰ ਚਲਾ ਗਿਆ ਅਤੇ ਫਿਰ ਦੁਪਹਿਰ 3.20 ਵਜੇ ਵਾਪਸ ਆਇਆ ਅਤੇ ਲੋਕਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਲੋਕਾਂ ਨੂੰ ਗੋਲੀਆਂ ਦੀ ਆਵਾਜ਼ ਵੀ ਸੁਣਾਈ ਦਿੱਤੀ।

ਸਿਡਨੀ ਦੇ ਪੁਲਿਸ ਕਮਿਸ਼ਨਰ ਐਂਥਨੀ ਕੁੱਕ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਹਮਲਾਵਰ ਇਕੱਲਾ ਹੀ ਮਾਲ ‘ਚ ਦਾਖਲ ਹੋਏ। ਉਸ ਦੇ ਨਾਲ ਕੋਈ ਹੋਰ ਵਿਅਕਤੀ ਨਹੀਂ ਸੀ। ਫਿਲਹਾਲ ਹਮਲਾਵਰ ਨਾਲ ਸਬੰਧਤ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਮਲੇ ਦਾ ਕਾਰਨ ਵੀ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਟੀਮ ਜਾਂਚ ਕਰ ਰਹੀ ਹੈ।


ਹਮਲੇ ਦੀ ਸੂਚਨਾ ਮਿਲਦੇ ਹੀ ਮਾਲ ‘ਚ ਪਹੁੰਚੀ ਪੁਲਿਸ ਟੀਮ ‘ਚ ਇਕ ਮਹਿਲਾ ਅਧਿਕਾਰੀ ਵੀ ਸ਼ਾਮਲ ਸੀ। ਇੱਥੇ ਮੌਜੂਦ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਦੇਖਦੇ ਹੀ ਹਮਲਾਵਰ ਵੱਲ ਇਸ਼ਾਰਾ ਕੀਤਾ। ਇਸ ਤੋਂ ਬਾਅਦ ਔਰਤ ਨੇ ਚੁੱਪਚਾਪ ਹੱਥ ਵਿੱਚ ਬੰਦੂਕ ਲੈ ਕੇ ਹਮਲਾਵਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਹਮਲਾਵਰ ਪਿੱਛੇ ਮੁੜਿਆ ਅਤੇ ਮਹਿਲਾ ਪੁਲਿਸ ਮੁਲਾਜ਼ਮ ਵੱਲ ਚਾਕੂ ਦਾ ਇਸ਼ਾਰਾ ਕੀਤਾ। ਔਰਤ ਨੇ ਤੁਰੰਤ ਦੋਸ਼ੀ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੇ ਨੇੜੇ ਮੌਜੂਦ ਇੱਕ ਵਿਅਕਤੀ ਨੇ ਆਸਟ੍ਰੇਲੀਅਨ ਮੀਡੀਆ ‘ਸਿਡਨੀ ਮਾਰਨਿੰਗ ਹੇਰਾਲਡ’ ਨੂੰ ਦੱਸਿਆ ਕਿ ਮਹਿਲਾ ਪੁਲਿਸ ਮੁਲਾਜ਼ਮ ਨੇ ਹਮਲਾਵਰ ‘ਤੇ 2 ਤੋਂ 3 ਗੋਲੀਆਂ ਚਲਾਈਆਂ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਹਮਲੇ ਵਿੱਚ ਕਈ ਲੋਕ ਮਾਰੇ ਗਏ ਹਨ। ਉਨ੍ਹਾਂ ਦੇ ਪਰਿਵਾਰਾਂ ਨਾਲ ਸਾਡੀ ਸੰਵੇਦਨਾ ਹੈ। ਅਸੀਂ ਪੁਲਿਸ ਅਤੇ ਉੱਥੇ ਮੌਜੂਦ ਲੋਕਾਂ ਦੀ ਮਦਦ ਲਈ ਧੰਨਵਾਦ ਕਰਦੇ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...