November 18, 2026, 5:32 am
----------- Advertisement -----------
HomeNewsBreaking Newsਪੰਜਾਬ 'ਚ ਅਕਾਲੀ ਦਲ ਨੂੰ ਝਟਕਾ: ਸਾਬਕਾ ਵਿਧਾਇਕ ਪਵਨ ਟੀਨੂ ਹੋਏ 'ਆਪ'...

ਪੰਜਾਬ ‘ਚ ਅਕਾਲੀ ਦਲ ਨੂੰ ਝਟਕਾ: ਸਾਬਕਾ ਵਿਧਾਇਕ ਪਵਨ ਟੀਨੂ ਹੋਏ ‘ਆਪ’ ‘ਚ ਸ਼ਾਮਲ

Published on

----------- Advertisement -----------

ਦੱਸ ਦਈਏ ਕਿ ਟੀਨੂ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ​​ਪਕੜ ਹੈ।

ਇਸਤੋਂ ਇਲਾਵਾ ਟੀਨੂ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਚੰਨੀ ਪਿਛਲੇ 30 ਸਾਲਾਂ ਤੋਂ ਅਕਾਲੀ ਦਲ ਦਾ ਹਿੱਸਾ ਸਨ। ਪੋਸਟ ‘ਚ ਚੰਨੀ ਨੇ ਕਿਹਾ ਕਿ ਉਹ ਅੰਦਰੂਨੀ ਸਿਆਸਤ ਕਾਰਨ ਪਾਰਟੀ ਛੱਡ ਰਹੇ ਹਨ। ਇਸ ਕਾਰਨ ਉਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਦੌਰਾਨ ਪਵਨ ਟੀਨੂ ਵੀ ਆ ਗਿਆ ਸੀ। ਰੈਲੀ ਵਿੱਚ ਪੱਤਰਕਾਰਾਂ ਨੇ ਜਦੋਂ ਟੀਨੂ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ? ਟੀਨੂ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।

ਦੱਸ ਦਈਏ ਕਿ ਬੀਤੇ ਦਿਨ ਭਾਸਕਰ ਨਾਲ ਗੱਲਬਾਤ ਦੌਰਾਨ ਪਵਨ ਟੀਨੂ ਨੇ ਕਿਹਾ ਸੀ ਕਿ ਉਹ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ, ਇਹ ਸਿਰਫ ਅਫਵਾਹ ਹੈ। ਟੀਨੂੰ ਨੇ ਕਿਹਾ ਸੀ ਕਿ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹਾ ਕੁਝ ਨਹੀਂ ਹੈ। ਟੀਨੂੰ ਨੇ ਉਦੋਂ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਅੱਜ ਚੰਡੀਗੜ੍ਹ ‘ਚ ‘ਆਪ’ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਹ ਅੱਜ ‘ਆਪ’ ‘ਚ ਸ਼ਾਮਲ ਹੋਣਗੇ।

ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਦੀ ਜਲੰਧਰ ਦੇ ਆਦਮਪੁਰ ਅਤੇ ਆਸਪਾਸ ਦੇ ਇਲਾਕਿਆਂ ‘ਚ ਚੰਗੀ ਪਕੜ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ। ਉਸਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਿਆ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਪਿਛਲੀਆਂ ਚੋਣਾਂ ਵਿੱਚ ਉਹ ਕਾਂਗਰਸ ਦੇ ਸੁਰਿੰਦਰ ਸਿੰਘ ਕੋਟਲੇ ਵਾਲੇ ਤੋਂ ਹਾਰ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...