November 13, 2026, 3:44 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 'ਚ 23 ਅਪ੍ਰੈਲ ਤੱਕ ਵਾਧਾ

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 23 ਅਪ੍ਰੈਲ ਤੱਕ ਵਾਧਾ

Published on

----------- Advertisement -----------
  • ਹੇਠਲੀ ਅਦਾਲਤ ਨੇ ਕੇਜਰੀਵਾਲ ਦੀ ਹਿਰਾਸਤ 23 ਅਪ੍ਰੈਲ ਤੱਕ ਵਧਾਈ
  • ਸੁਪਰੀਮ ਕੋਰਟ ਨੇ ਗ੍ਰਿਫਤਾਰੀ-ਰਿਮਾਂਡ ਖਿਲਾਫ ਅਰਜ਼ੀ ‘ਤੇ ਨਹੀਂ ਕੀਤੀ ਸੁਣਵਾਈ, ਕਿਹਾ- 29 ਅਪ੍ਰੈਲ ਤੋਂ ਪਹਿਲਾਂ ਕੋਈ ਤਰੀਕ ਨਹੀਂ

ਨਵੀਂ ਦਿੱਲੀ, 15 ਅਪ੍ਰੈਲ 2024 – ਸ਼ਰਾਬ ਨੀਤੀ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਇਸ ਮਹੀਨੇ (ਅਪ੍ਰੈਲ) ਦੇ ਆਖਰੀ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰਾਂਗੇ। ਦੂਜੇ ਪਾਸੇ ਰੌਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ ਅਤੇ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਅਦਾਲਤ ਨੂੰ ਕਿਹਾ, ‘ਮੈਂ ਤੁਹਾਡੇ ਸਾਹਮਣੇ ਕੁਝ ਹੈਰਾਨ ਕਰਨ ਵਾਲੇ ਤੱਥ ਪੇਸ਼ ਕਰਨਾ ਚਾਹੁੰਦਾ ਹਾਂ।’ ਇਸ ‘ਤੇ ਅਦਾਲਤ ਨੇ ਕਿਹਾ ਕਿ ਸਾਨੂੰ ਨੋਟਿਸ ਜਾਰੀ ਕਰਨ ਦਿਓ।

ਸਿੰਘਵੀ ਨੇ ਕਿਹਾ- ਜੇ ਹੋ ਸਕੇ ਤਾਂ ਇਸ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਨੇੜੇ ਰੱਖੋ। ਇਸ ‘ਤੇ ਕੋਰਟ ਨੇ ਕਿਹਾ- ਅਸੀਂ ਤੁਹਾਨੂੰ ਨੇੜੇ ਦੀ ਤਰੀਕ ਦੇ ਸਕਦੇ ਹਾਂ, ਪਰ ਉਹ ਤਰੀਕ ਨਹੀਂ ਜੋ ਤੁਸੀਂ ਸੁਝਾਈ ਹੈ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਸਿਰਫ ਇਸ ਲਈ ਕੀਤੀ ਗਈ ਹੈ ਕਿ ਕੇਜਰੀਵਾਲ ਚੋਣ ਪ੍ਰਚਾਰ ਨਹੀਂ ਕਰ ਸਕਣ। ਅਦਾਲਤ ਨੇ ਕਿਹਾ- ਅਸੀਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੁਣਵਾਈ ਕਰਾਂਗੇ।

ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। 22 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਪੇਸ਼ ਹੋਇਆ। ਜਿੱਥੋਂ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ, ਜਿਸ ਨੂੰ ਬਾਅਦ ‘ਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਅਪ੍ਰੈਲ ਤੱਕ ਵਧਾ ਦਿੱਤੀ ਸੀ। ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੀ ਬੈਰਕ ਨੰਬਰ 2 ਵਿੱਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...