September 6, 2026, 11:46 pm
----------- Advertisement -----------
HomeNewsBreaking Newsਪਾਕਿਸਤਾਨ ਦੇ ਬਲੋਚਿਸਤਾਨ 'ਚ ਅਤੰਕੀ ਹਮਲਾ, ਕੀਤੀ 11 ਲੋਕਾਂ ਦੀ ਹੱਤਿਆ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਅਤੰਕੀ ਹਮਲਾ, ਕੀਤੀ 11 ਲੋਕਾਂ ਦੀ ਹੱਤਿਆ

Published on

----------- Advertisement -----------


ਬਲੋਚ ਬਾਗੀਆਂ ਨੇ ਬਲੋਚਿਸਤਾਨ ‘ਚ 11 ਲੋਕਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।ਇਸ ਘਟਨਾ ਵਿੱਚ ਬੱਸ ਦੀਆਂ 9 ਸਵਾਰੀਆਂ ਸ਼ਾਮਲ ਹਨ। ਪਾਕਿਸਤਾਨ ਪੁਲਿਸ ਨੇ ਬੀਤੇ ਸ਼ਨੀਵਾਰ ਨੂੰ ਦੱਸਿਆ ਕਿ ਪਹਿਲੀ ਘਟਨਾ ਵਿੱਚ, ਹਥਿਆਰਬੰਦ ਹਮਲਾਵਰਾਂ ਨੇ ਸ਼ੁੱਕਰਵਾਰ ਨੂੰ ਨੌਸ਼ਕੀ ਜ਼ਿਲ੍ਹੇ ਵਿੱਚ ਇੱਕ ਹਾਈਵੇਅ ‘ਤੇ ਇੱਕ ਬੱਸ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ ‘ਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ।

ਇਕ ਅਧਿਕਾਰੀ ਨੇ ਕਿਹਾ, ‘ਬੱਸ ਤੋਂ ਅਗਵਾ ਕੀਤੇ ਗਏ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਬਾਅਦ ਵਿਚ ਨੇੜਲੇ ਪਹਾੜੀ ਖੇਤਰ ਵਿਚ ਇਕ ਪੁਲ ਤੋਂ ਮਿਲੀਆਂ ਅਤੇ ਉਨ੍ਹਾਂ ਦੇ ਸਰੀਰਾਂ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ।’ ਉਸ ਨੇ ਦੱਸਿਆ ਕਿ ‘ਇਹ ਬੱਸ ਕਵੇਟਾ ਤੋਂ ਤਫ਼ਤਾਨ ਜਾ ਰਹੀ ਸੀ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਬੱਸ ਨੂੰ ਰੋਕਿਆ ਅਤੇ ਸਵਾਰੀਆਂ ਦੀ ਪਛਾਣ ਕਰਨ ਤੋਂ ਬਾਅਦ ਨੌਂ ਵਿਅਕਤੀਆਂ ਨੂੰ ਅਗਵਾ ਕਰਕੇ ਪਹਾੜੀ ਇਲਾਕਿਆਂ ਵਿੱਚ ਲੈ ਗਏ।’ ਇਕ ਹੋਰ ਘਟਨਾ ਵਿਚ, ਉਸੇ ਹਾਈਵੇਅ ‘ਤੇ ਇਕ ਕਾਰ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।

ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਕਿਹਾ ਕਿ ਨੌਸ਼ਕੀ ਹਾਈਵੇਅ ‘ਤੇ 11 ਲੋਕਾਂ ਦੀ ਹੱਤਿਆ ‘ਚ ਸ਼ਾਮਲ ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦਾ ਮਕਸਦ ਬਲੋਚਿਸਤਾਨ ਦੀ ਸ਼ਾਂਤੀ ਨੂੰ ਭੰਗ ਕਰਨਾ ਹੈ।

ਬਲੋਚਿਸਤਾਨ ਲਿਬਰੇਸ਼ਨ ਆਰਮੀ ਪਾਕਿਸਤਾਨ ਦੇ ਬਲੋਚ ਸੂਬੇ ਵਿੱਚ ਕਾਫੀ ਸਰਗਰਮ ਹੈ। ਹਾਲ ਹੀ ‘ਚ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਪਾਕਿਸਤਾਨ ਦੇ ਮਾਚ ਸ਼ਹਿਰ, ਗਵਾਦਰ ਬੰਦਰਗਾਹ ਅਤੇ ਤਰਬਤ ‘ਚ ਜਲ ਸੈਨਾ ਦੇ ਅੱਡੇ ‘ਤੇ ਤਿੰਨ ਵੱਡੇ ਅੱਤਵਾਦੀ ਹਮਲੇ ਕੀਤੇ ਸਨ। ਇਨ੍ਹਾਂ ਹਮਲਿਆਂ ਦੌਰਾਨ 17 ਅੱਤਵਾਦੀਆਂ ਦੇ ਮਾਰੇ ਜਾਣ ਦਾ ਖੁਲਾਸਾ ਹੋਇਆ ਹੈ। ਸੂਬਾਈ ਡਿਪਟੀ ਕਮਿਸ਼ਨਰ ਹਬੀਬੁੱਲਾ ਮੁਸਾਖੇਲ ਨੇ ਡਾਨ ਨਿਊਜ਼ ਨੂੰ ਦੱਸਿਆ ਕਿ ਕਰੀਬ 10 ਤੋਂ 12 ਅੱਤਵਾਦੀਆਂ ਨੇ ਨੌਸ਼ਕੀ ਹਾਈਵੇਅ ‘ਤੇ ਇਕ ਬੱਸ ਨੂੰ ਰੋਕਿਆ ਅਤੇ 9 ਲੋਕਾਂ ਨੂੰ ਅਗਵਾ ਕਰ ਲਿਆ ਅਤੇ ਬਾਅਦ ‘ਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...