June 11, 2026, 3:04 am
----------- Advertisement -----------
HomeNewsBreaking Newsਅਯੁੱਧਿਆ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ ਹਾਦਸਾ ਹੋਣ ਤੋਂ ਬਾਲ-ਬਾਲ ਬਚੀ,...

ਅਯੁੱਧਿਆ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ ਹਾਦਸਾ ਹੋਣ ਤੋਂ ਬਾਲ-ਬਾਲ ਬਚੀ, ਜਾਣੋ ਪੂਰਾ ਮਾਮਲਾ

Published on

----------- Advertisement -----------

ਅਯੁੱਧਿਆ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਹਾਦਸਾ ਹੋਣ ਤੋਂ ਬਾਲ-ਬਾਲ ਬਚੀ। ਦਿੱਲੀ ‘ਚ ਖਰਾਬ ਮੌਸਮ ਕਾਰਨ ਇਹ ਫਲਾਈਟ ਲੈਂਡ ਨਹੀਂ ਹੋ ਸਕੀ। ਇਸ ਤੋਂ ਬਾਅਦ ਜਦੋਂ ਇਸ ਨੂੰ ਚੰਡੀਗੜ੍ਹ ‘ਚ ਉਤਾਰਿਆ ਗਿਆ ਤਾਂ ਪਤਾ ਲੱਗਾ ਕਿ ਫਲਾਈਟ ਦੇ ਅੰਦਰ ਸਿਰਫ 2 ਮਿੰਟ ਦਾ ਈਂਧਨ ਬਚਿਆ ਹੈ। ਇਹ ਸ਼ਿਕਾਇਤ ਦਿੱਲੀ ਪੁਲਿਸ ਦੇ ਡੀਸੀਪੀ ਕ੍ਰਾਈਮ ਸਤੀਸ਼ ਕੁਮਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤੀ ਹੈ। ਉਹ ਵੀ ਇਸ ਫਲਾਈਟ ਵਿੱਚ ਮੌਜੂਦ ਸੀ। ਹਾਲਾਂਕਿ ਚੰਡੀਗੜ੍ਹ ਏਅਰਪੋਰਟ ਦੇ ਸੀਈਓ ਰਾਕੇਸ਼ ਸਹਾਏ ਨੇ ਅਜਿਹੀ ਕਿਸੇ ਵੀ ਘਟਨਾ ਦੇ ਵਾਪਰਨ ਤੋਂ ਇਨਕਾਰ ਕੀਤਾ ਹੈ।

ਦੱਸ ਦਈਏ ਕਿ ਸਤੀਸ਼ ਕੁਮਾਰ ਵੱਲੋਂ ਸੋਸ਼ਲ ਮੀਡੀਆ ‘ਤੇ ਦੱਸਿਆ ਗਿਆ ਹੈ ਕਿ ਇਸ ਫਲਾਈਟ ਨੇ 13 ਅਪ੍ਰੈਲ ਨੂੰ ਦੁਪਹਿਰ 3:25 ‘ਤੇ ਅਯੁੱਧਿਆ ਤੋਂ ਉਡਾਣ ਭਰੀ ਸੀ ਅਤੇ 4:30 ‘ਤੇ ਦਿੱਲੀ ਪਹੁੰਚਣਾ ਸੀ। ਪਰ ਲੈਂਡਿੰਗ ਤੋਂ ਕਰੀਬ 15 ਮਿੰਟ ਪਹਿਲਾਂ ਪਾਇਲਟ ਨੇ ਐਲਾਨ ਕੀਤਾ ਸੀ ਕਿ ਦਿੱਲੀ ਦੇ ਅੰਦਰ ਮੌਸਮ ਖ਼ਰਾਬ ਹੈ। ਉਸ ਨੇ ਦਾਅਵਾ ਕੀਤਾ ਕਿ ਜਹਾਜ਼ ਦਿੱਲੀ ਦੇ ਉੱਪਰ ਘੁੰਮਦਾ ਰਿਹਾ ਅਤੇ ਦੋ ਵਾਰ ਲੈਂਡ ਕਰਨ ਦੀ ਕੋਸ਼ਿਸ਼ ਕੀਤੀ। ਪਰ ਦੋਵੇਂ ਵਾਰ ਅਸਫਲ ਰਹੇ। ਇਸ ਤੋਂ ਬਾਅਦ ਪਾਇਲਟ ਨੇ ਜਹਾਜ਼ ‘ਚ ਐਲਾਨ ਕੀਤਾ ਕਿ ਹੁਣ ਉਸ ਕੋਲ ਸਿਰਫ 45 ਮਿੰਟ ਦਾ ਈਂਧਨ ਬਚਿਆ ਹੈ। ਇਸ ਲਈ ਉਨ੍ਹਾਂ ਨੂੰ ਜਲਦੀ ਹੀ ਜਹਾਜ਼ ਨੂੰ ਚੰਡੀਗੜ੍ਹ ਮੋੜਨਾ ਪਵੇਗਾ।

ਜਹਾਜ਼ ਨੂੰ ਸ਼ਾਮ 4:15 ‘ਤੇ 45 ਮਿੰਟ ਦਾ ਈਂਧਨ ਹੋਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ 115 ਮਿੰਟ ਬਾਅਦ ਸ਼ਾਮ 6:10 ‘ਤੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰਿਆ। ਫਿਰ ਪਤਾ ਲੱਗਾ ਕਿ ਜਹਾਜ਼ ਦੇ ਅੰਦਰ ਸਿਰਫ 2 ਮਿੰਟ ਦਾ ਈਂਧਨ ਬਚਿਆ ਹੈ। ਇਸ ਮਾਮਲੇ ‘ਚ ਰਿਟਾਇਰਡ ਪਾਇਲਟ ਸ਼ਕਤੀ ਲੂੰਬਾ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਹ ਇੰਡੀਗੋ ਦੀ ਤਰਫੋਂ ਸੁਰੱਖਿਆ ਦੀ ਉਲੰਘਣਾ ਹੈ। ਇਸ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਦੋ ਅਸਫਲ ਲੈਂਡਿੰਗਾਂ ਤੋਂ ਤੁਰੰਤ ਬਾਅਦ ਜਹਾਜ਼ਾਂ ਨੂੰ ਮੋੜ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...