September 12, 2026, 7:12 am
----------- Advertisement -----------
HomeNewsBreaking Newsਹਿਮਾਚਲ 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 2 ਜ਼ਖਮੀ

ਹਿਮਾਚਲ ‘ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 2 ਜ਼ਖਮੀ

Published on

----------- Advertisement -----------


ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ‘ਚ ਇਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਜੋੜੇ ਦਾ ਬੇਟਾ ਅਤੇ ਨੂੰਹ ਗੰਭੀਰ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਿਮਲਾ-ਮਟੌਰ ਰਾਸ਼ਟਰੀ ਰਾਜਮਾਰਗ ‘ਤੇ ਬਿਲਾਸਪੁਰ ਥਾਣੇ ਦੇ ਅਧੀਨ ਬਰਮਾਨਾ ਦੇ ਦੇਲਗ ਨੇੜੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਜਾ ਡਿੱਗੀ।

ਦੱਸ ਦਈਏ ਕਿ ਇਸ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਜ਼ਖਮੀ ਪੁੱਤਰ ਅਤੇ ਨੂੰਹ ਦਾ ਏਮਜ਼ ਬਿਲਾਸਪੁਰ ਵਿਖੇ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਸੁਭਾਸ਼ ਚੰਦਰ (57) ਵਾਸੀ ਝੱਜਰ ਪਿੰਡ ਬਿਲਾਸਪੁਰ ਅਤੇ ਉਸ ਦੀ ਪਤਨੀ ਰੰਜਨਾ ਦੇਵੀ (55) ਵਜੋਂ ਹੋਈ ਹੈ।

ਨਾਲ ਹੀ ਇਸ ਹਾਦਸੇ ਵਿੱਚ ਮ੍ਰਿਤਕ ਜੋੜੇ ਦੇ ਲੜਕੇ ਅੰਕੁਸ਼ ਅਤੇ 23 ਸਾਲਾ ਨੂੰਹ ਅੰਕਿਤਾ ਕੁਮਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਚਾਰੇ ਮੈਂਬਰ ਤੀਰਥ ਸਥਾਨ ਮਕਰੰਦਾ ਵਿਖੇ ਇਸ਼ਨਾਨ ਕਰਨ ਲਈ ਸਵੇਰੇ ਕਾਰ ਨੰਬਰ ਐਚਪੀ 23 ਬੀ 8217 ਵਿੱਚ ਘਰੋਂ ਨਿਕਲੇ ਸਨ। ਇਸ ਦੌਰਾਨ ਇਹ ਚਾਰੇ ਹਾਦਸੇ ਦਾ ਸ਼ਿਕਾਰ ਹੋ ਗਏ।

ਮੁੱਢਲੀ ਜਾਂਚ ਮੁਤਾਬਕ ਤੇਜ਼ ਮੋੜ ‘ਤੇ ਕਾਰ ਚਾਲਕ ਨੇ ਕਾਰ ‘ਤੇ ਕਾਬੂ ਨਹੀਂ ਪਾਇਆ ਅਤੇ ਗੱਡੀ ਸੜਕ ਤੋਂ ਕਰੀਬ 90 ਮੀਟਰ ਹੇਠਾਂ ਟੋਏ ‘ਚ ਜਾ ਡਿੱਗੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਡੀਐਸਪੀ ਬਿਲਾਸਪੁਰ ਹੈੱਡਕੁਆਰਟਰ ਮਦਨ ਧੀਮਾਨ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਵਾਪਰਿਆ। ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...