August 9, 2026, 9:30 pm
----------- Advertisement -----------
HomeNewsBreaking NewsUPSC ਸਿਵਲ ਸਰਵਿਸਿਜ਼ ਪ੍ਰੀਖਿਆ ਦਾ ਅੰਤਿਮ ਨਤੀਜਾ ਜਾਰੀ; 1016 ਉਮੀਦਵਾਰ ਹੋਏ ਸਿਲੈਕਟ

UPSC ਸਿਵਲ ਸਰਵਿਸਿਜ਼ ਪ੍ਰੀਖਿਆ ਦਾ ਅੰਤਿਮ ਨਤੀਜਾ ਜਾਰੀ; 1016 ਉਮੀਦਵਾਰ ਹੋਏ ਸਿਲੈਕਟ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ (UPSC CSE) 2023 ਦਾ ਅੰਤਿਮ ਨਤੀਜਾ ਅੱਜ ਯਾਨੀ 16 ਅਪ੍ਰੈਲ, 2024 ਨੂੰ ਘੋਸ਼ਿਤ ਕਰ ਦਿੱਤਾ ਹੈ। ਕੁੱਲ 1016 ਉਮੀਦਵਾਰਾਂ ਨੇ ਇਸ ਸੂਚੀ ਵਿੱਚ ਥਾਂ ਬਣਾਈ ਹੈ। UPSC ਸਿਵਲ ਸੇਵਾਵਾਂ ਪ੍ਰੀਖਿਆ 2023 ਵਿੱਚ ਸ਼ਾਮਲ ਹੋਣ ਵਾਲੇ ਪ੍ਰੀਖਿਆਰਥੀ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ upsc.gov.in ‘ਤੇ ਜਾ ਕੇ ਨਤੀਜਾ PDF ਡਾਊਨਲੋਡ ਕਰ ਸਕਦੇ ਹਨ। ਆਦਿਤਿਆ ਸ਼੍ਰੀਵਾਸਤਵ ਨੇ ਇਸ ਸਾਲ ਯੂਪੀਐਸਸੀ ਫਾਈਨਲ ਨਤੀਜੇ ਵਿੱਚ ਟਾਪ ਕੀਤਾ ਹੈ।
ਲਖਨਊ ਦੇ ਆਦਿਤਿਆ ਸ਼੍ਰੀਵਾਸਤਵ ਨੇ ਆਲ ਇੰਡੀਆ ਰੈਂਕ 1 ਹਾਸਲ ਕੀਤਾ ਹੈ। ਜਦੋਂ ਕਿ ਅਨੀਮੇਸ਼ ਪ੍ਰਧਾਨ ਨੇ ਦੂਜਾ ਅਤੇ ਅਨੰਨਿਆ ਰੈੱਡੀ ਨੇ ਤੀਜਾ ਰੈਂਕ ਹਾਸਲ ਕੀਤਾ। ਆਦਿਤਿਆ ਨੇ ਸੀਐਮਐਸ ਪ੍ਰਾਈਵੇਟ ਸਕੂਲ, ਲਖਨਊ ਦੀ ਅਲੀਗੰਜ ਸ਼ਾਖਾ ਤੋਂ ਆਪਣੀ ਪੜ੍ਹਾਈ ਕੀਤੀ। ਪਿਛਲੇ ਸਾਲ ਆਦਿਤਿਆ ਦਾ ਰੈਂਕ 216 ਸੀ। ਉਹ ਇਸ ਸਮੇਂ ਹੈਦਰਾਬਾਦ ਵਿੱਚ ਆਈਪੀਐਸ ਸਿਖਲਾਈ ਅਕੈਡਮੀ ਵਿੱਚ ਸਿਖਲਾਈ ਲੈ ਰਿਹਾ ਹੈ। ਉਸ ਦਾ ਪਰਿਵਾਰ ਵਿਕਾਸ ਨਗਰ, ਲਖਨਊ ਵਿੱਚ ਰਹਿੰਦਾ ਹੈ। ਆਦਿਤਿਆ ਨੇ 2014 ਵਿੱਚ 12ਵੀਂ ਦੀ ਪ੍ਰੀਖਿਆ ਲਗਭਗ 98.4% ਅੰਕਾਂ ਨਾਲ ਪਾਸ ਕੀਤੀ ਸੀ।
UPSC ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰਾਂ ਦੇ ਅੰਕ ਨਤੀਜੇ ਦੇ ਐਲਾਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਵੈਬਸਾਈਟ ‘ਤੇ ਉਪਲਬਧ ਹੋਣਗੇ। ਕੁੱਲ 1016 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਅਧਿਕਾਰਤ ਵੈੱਬਸਾਈਟ ‘ਤੇ ਲਿਖਿਆ ਹੈ ਕਿ “ਉਮੀਦਵਾਰ ਆਪਣੇ ਇਮਤਿਹਾਨਾਂ/ਭਰਤੀ ਸੰਬੰਧੀ ਕੋਈ ਵੀ ਜਾਣਕਾਰੀ/ਸਪਸ਼ਟੀਕਰਨ ਕੰਮਕਾਜੀ ਦਿਨਾਂ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜਾਂ ਟੈਲੀਫ਼ੋਨ ਨੰਬਰਾਂ 23385271/23381125/23098543 ‘ਤੇ ਪ੍ਰਾਪਤ ਕਰ ਸਕਦੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...