ਪੰਜਾਬ ਦੇ ਲੁਧਿਆਣਾ ਦੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿੱਚ ਅੱਜ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਮਾਮਲੇ ‘ਚ 18 ਅਪ੍ਰੈਲ ਨੂੰ ਆਪਣਾ ਫੈਸਲਾ ਸੁਣਾਏਗੀ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਕੁਝ ਕਾਰਨਾਂ ਕਰਕੇ ਉਸ ਨੂੰ ਸੋਮਵਾਰ ਨੂੰ ਸਜ਼ਾ ਨਹੀਂ ਸੁਣਾਈ ਗਈ। ਦੱਸ ਦਈਏ ਕਿ ਨੀਲਮ ‘ਤੇ ਆਪਣੇ ਗੁਆਂਢੀ ਹਰਪ੍ਰੀਤ ਸਿੰਘ ਦੀ ਢਾਈ ਸਾਲ ਦੀ ਬੇਟੀ ਦਿਲਰੋਜ਼ ਕੌਰ ਦਾ ਕਤਲ ਕਰਨ ਦਾ ਦੋਸ਼ ਸਾਬਤ ਹੋ ਚੁੱਕਾ ਹੈ। ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੀ ਧੀ ਦੇ ਕਾਤਲ ਨੂੰ ਫਾਂਸੀ ਦੀ ਸਜ਼ਾ ਮਿਲੇਗੀ ਅਤੇ ਉਹ ਵੀ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ |
ਜ਼ਿਕਰਯੋਗ ਹੈ ਕਿ ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਕੇ, ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ।
----------- Advertisement -----------
ਦਿਲਰੋਜ਼ ਕਤਲ ਕੇਸ ‘ਤੇ ਫੈਸਲਾ ਰਾਖਵਾਂ; ਅਦਾਲਤ 18 ਅਪ੍ਰੈਲ ਨੂੰ ਸੁਣਾਏਗੀ ਸਜ਼ਾ
Published on
----------- Advertisement -----------
----------- Advertisement -----------












