October 23, 2026, 5:44 am
----------- Advertisement -----------
HomeNewsLatest Newsਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ; ਮੌਸਮ ਵਿਭਾਗ ਵੱਲੋਂ ਹਨੇਰੀ ਤੇ...

ਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ; ਮੌਸਮ ਵਿਭਾਗ ਵੱਲੋਂ ਹਨੇਰੀ ਤੇ ਮੀਂਹ ਦਾ ਯੈਲੋ ਅਲਰਟ ਜਾਰੀ

Published on

----------- Advertisement -----------

ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਕੁਝ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...