September 2, 2026, 7:53 pm
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ; ਲੁਧਿਆਣਾ ਦੀ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ; ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਕੀਤਾ ਹਾਸਲ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਦੱਸ ਦਈਏ ਕਿ ਕੁੱਲ 281098 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਇਸ ਵਿੱਚੋ 273348 ਬੱਚੇ ਪਾਸ ਹੋਏ ਹਨ। ਇਸ ਤਰਾਂ ਨਤੀਜਾ 97.24 ਰਿਹਾ।

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸ਼ਿਮਲਾਪੁਰੀ, ਲੁਧਿਆਣਾ ਵਿੱਚ ਪੜ੍ਹਦੀ ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।

ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਬਰ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ 645 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਦੱਸ ਦਈਏ ਕਿ ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...