September 15, 2026, 12:30 pm
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਬਿਜਲੀ ਦੇ ਖੰਭੇ ਨਾਲ ਬੰਨ੍ਹਿਆ ਚੋਰ, ਰੰਗੇ ਹੱਥੀਂ ਕੀਤਾ ਕਾਬੂ

ਫ਼ਿਰੋਜ਼ਪੁਰ ‘ਚ ਬਿਜਲੀ ਦੇ ਖੰਭੇ ਨਾਲ ਬੰਨ੍ਹਿਆ ਚੋਰ, ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------


ਫ਼ਿਰੋਜ਼ਪੁਰ ਸ਼ਹਿਰ ਵਿੱਚ ਲੋਕਾਂ ਨੇ ਇੱਕ ਚੋਰ ਨੂੰ ਚੋਰੀ ਕਰਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜੇ ਗਏ ਚੋਰ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਪਹਿਲਾਂ ਕਿ ਫੜੇ ਗਏ ਚੋਰ ਦੀ ਕੁੱਟਮਾਰ ਕਰਕੇ ਲੋਕ ਆਪਣਾ ਗੁੱਸਾ ਕੱਢਦੇ, ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਆਪਣੇ ਨਾਲ ਲੈ ਗਈ।

ਦੱਸ ਦਈਏ ਕਿ ਫੜਿਆ ਗਿਆ ਚੋਰ ਜੱਸਾ ਜੋ ਕਿ ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਭਾਟੀਆਵਾਲਾ ਦਾ ਰਹਿਣ ਵਾਲਾ ਸੀ, ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੇ ਘਰਾਂ ਵਿੱਚੋਂ ਮੋਬਾਈਲ ਫ਼ੋਨ, ਬਿਜਲੀ ਦੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿੱਚੋਂ ਤੇਲ ਚੋਰੀ ਕਰਨ ਵਿੱਚ ਸ਼ਾਮਲ ਸੀ। ਜਦੋਂ ਲੋਕਾਂ ਨੇ ਚੋਰ ਨੂੰ ਫੜਿਆ ਤਾਂ ਉਹ ਬਿਜਲੀ ਦੇ ਟਰਾਂਸਫਾਰਮਰ ਤੋਂ ਤੇਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਨਾਲ ਹੀ ਬਸਤੀ ਕੰਬੋਜ ਨਗਰ ਦੇ ਐਮਸੀ ਨਵਜੋਤ ਸਿੰਘ ਪਿੰਕੀ ਨੇ ਦੱਸਿਆ ਕਿ ਫੜੇ ਗਏ ਚੋਰ ਨੇ ਮੰਨਿਆ ਹੈ ਕਿ ਉਹ ਪਹਿਲਾਂ ਵੀ ਟਰਾਂਸਫਾਰਮਰ ਵਿੱਚੋਂ ਤੇਲ ਚੋਰੀ ਕਰਦਾ ਸੀ। ਉਹ ਲੋਕਾਂ ਦੇ ਘਰੋਂ ਮੋਬਾਈਲ ਫੋਨ ਵੀ ਚੋਰੀ ਕਰਦਾ ਰਿਹਾ ਹੈ। ਇਸ ਤੋਂ ਇਲਾਵਾ ਉਹ ਬਿਜਲੀ ਦੀ ਤਾਰ ਵੀ ਕੱਟ ਕੇ ਲੈ ਗਿਆ ਹੈ। ਐਮਸੀ ਨੇ ਦੱਸਿਆ ਕਿ ਉਕਤ ਚੋਰ ਦੀ ਲੋਕਾਂ ਵੱਲੋਂ ਕੁੱਟਮਾਰ ਕਰਨ ਤੋਂ ਪਹਿਲਾਂ ਹੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਪਹੁੰਚ ਗਈ, ਜਿਸ ਤੋਂ ਬਾਅਦ ਉਕਤ ਚੋਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ, ਪੁਲਿਸ ਪਾਰਟੀ ਦੋਸ਼ੀ ਨੂੰ ਆਪਣੇ ਨਾਲ ਲੈ ਗਈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...