ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਸੀਟਾਂ ਤੋਂ ਚੋਣ ਲੜਨ ਨੂੰ ਲੈ ਕੇ ਰਾਘਵ ਚੱਢਾ ਨੇ ਨਿਸ਼ਾਨਾ ਵਿੰਨ੍ਹਿਆ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਰੇਤਾ ਚੋਰ ਦੱਸਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਦੀ ਜਨਤਾ ਰੇਤਾ ਚੋਰ ਨੂੰ ਨਹੀਂ ਸਗੋਂ ਈਮਾਨਦਾਰ ਪਾਰਟੀ ਨੂੰ ਜਿੱਤ ਦਿਵਾਏਗੀ। ਉਨ੍ਹਾਂ ਨੇ ਕਿਹਾ ਕਿ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੋਵੇਂ ਸੀਟਾਂ ਤੋਂ ਹਰਾਉਣਗੇ ।
ਰੇਤਾ ਚੋਰੀ ਕਰਨ ਦੇ ਮੁੱਖ ਮੰਤਰੀ ਚੰਨੀ ’ਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਚੰਨੀ ਖ਼ਿਲਾਫ਼ ਐੱਫ. ਆਈ.ਆਰ. ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਫ਼ਦ ਨੂੰ ਮਜਬੂਰਨ ਹੁਣ ਗਵਰਨਰ ਦਾ ਦਰਵਾਜ਼ਾ ਖੜ੍ਹਕਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਸੀ. ਐੱਮ. ਚੰਨੀ ਖ਼ਿਲਾਫ਼ ਦਿੱਤੇ ਜਾਂਚ ਦੇ ਆਦੇਸ਼ ਹਨ। ਉਨ੍ਹਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਨੂੰ ਆਦੇਸ਼ ਦਿੱਤੇ ਗਏ ਹਨ।












