November 18, 2026, 6:33 pm
----------- Advertisement -----------
HomeNewsBreaking Newsਸੰਗਰੂਰ 'ਚ ਛੱਤ ਡਿੱਗਣ ਕਾਰਨ ਔਰਤ ਦੀ ਮੌਤ: ਭਰਾ-ਭੈਣ ਗੰਭੀਰ ਜ਼ਖ਼ਮੀ

ਸੰਗਰੂਰ ‘ਚ ਛੱਤ ਡਿੱਗਣ ਕਾਰਨ ਔਰਤ ਦੀ ਮੌਤ: ਭਰਾ-ਭੈਣ ਗੰਭੀਰ ਜ਼ਖ਼ਮੀ

Published on

----------- Advertisement -----------
  • 30 ਸਾਲ ਪੁਰਾਣਾ ਹੈ ਘਰ

ਸੰਗਰੂਰ, 19 ਅਪ੍ਰੈਲ 2024 – ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਵਿੱਚ ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਮਲਬੇ ਹੇਠ ਦੱਬ ਕੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਭੈਣ-ਭਰਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਪਿੰਡ ਘਰਾਚੋ ਦੀ ਚਹਿਲ ਪੱਤੀ ਦੇ ਰਹਿਣ ਵਾਲੇ ਅਮਰੀਕ ਸਿੰਘ ਦੇ 30 ਸਾਲ ਪੁਰਾਣੇ ਮਕਾਨ ਦੀ ਛੱਤ ਦੇਰ ਰਾਤ ਅਚਾਨਕ ਡਿੱਗ ਗਈ। ਜਿਸ ਕਾਰਨ ਅਮਰੀਕ ਸਿੰਘ ਦੀ ਬਜ਼ੁਰਗ ਮਾਤਾ ਜਸਪਾਲ ਕੌਰ, ਅਮਰੀਕ ਸਿੰਘ ਅਤੇ ਹਰਜਿੰਦਰ ਕੌਰ ਮਲਬੇ ਹੇਠ ਦੱਬ ਗਏ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਆਂਢੀ-ਗੁਆਂਢੀ ਅਤੇ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ।

ਜਲਦਬਾਜ਼ੀ ‘ਚ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਸੰਗਰੂਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਬਜ਼ੁਰਗ ਜਸਪਾਲ ਕੌਰ ਦੀ ਮੌਤ ਹੋ ਗਈ। ਅਮਰੀਕ ਸਿੰਘ ਅਤੇ ਹਰਜਿੰਦਰ ਕੌਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਇੱਕ ਕਾਰ ਵੀ ਮਲਬੇ ਹੇਠ ਦੱਬ ਜਾਣ ਕਾਰਨ ਨੁਕਸਾਨੀ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਮਕਾਨ ਦੀ ਛੱਤ ਕਰੀਬ 30 ਸਾਲ ਪੁਰਾਣੀ ਹੈ ਅਤੇ ਇਸ ਜਗ੍ਹਾ ‘ਤੇ ਉਨ੍ਹਾਂ ਦਾ ਵਾਹਨ ਅਤੇ ਭਾਰੀ ਸਾਮਾਨ ਵੀ ਇਸ ਪੁਰਾਣੇ ਕਮਰੇ ‘ਚ ਪਿਆ ਹੁੰਦਾ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...