20 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਸਾਹਿਬ ਨੂੰ ਮੱਥੇ ਨਾਲ ਲਾ ਕੇ ਅਸ਼ੀਰਵਾਦ ਲਿਆ ਅਤੇ ਫਿਰ ਨਾਮਜ਼ਦਗੀ ਦਾਖਿਲ ਕਰਾਉਣ ਲਈ ਰਵਾਨਾ ਹੋਏ। ਪੰਜਾਬ ਵਿੱਚ 1 ਫਰਵਰੀ ਯਾਨੀ ਮੰਗਲਵਾਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ ।












