July 21, 2026, 2:31 pm
----------- Advertisement -----------
HomeNewsLatest Newsਹਰਭਜਨ ਸਿੰਘ ਦਾ BCCI ਬਾਰੇ ਵੱਡਾ ਖੁਲਾਸਾ

ਹਰਭਜਨ ਸਿੰਘ ਦਾ BCCI ਬਾਰੇ ਵੱਡਾ ਖੁਲਾਸਾ

Published on

----------- Advertisement -----------

ਮੁੰਬਈ : – ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਹਰਭਜਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਆਫ ਸਪਿਨਰ ਨੇ ਇਸ ਗੱਲ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਕਿ ਉਸ ਨੂੰ ਕਦੇ ਵੀ ਟੀਮ ਇੰਡੀਆ ਦਾ ਕਪਤਾਨ ਨਹੀਂ ਬਣਾਇਆ ਗਿਆ ਸੀ। ਹਰਭਜਨ ਦਾ ਕਹਿਣਾ ਹੈ ਕਿ ਉਹ ਬੀਸੀਸੀਆਈ ਵਿੱਚ ਕਿਸੇ ਨੂੰ ਨਹੀਂ ਜਾਣਦੇ ਸਨ, ਸ਼ਾਇਦ ਇਸੇ ਲਈ ਉਨ੍ਹਾਂ ਨੂੰ ਟੀਮ ਦਾ ਕਪਤਾਨ ਨਹੀਂ ਬਣਾਇਆ ਗਿਆ।
ਹਰਭਜਨ ਸਿੰਘ ਨੇ ਪਿਛਲੇ ਸਾਲ 24 ਦਸੰਬਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹਾਲ ਹੀ ‘ਚ ਹਰਭਜਨ ਨੂੰ ਕਦੇ ਭਾਰਤੀ ਟੀਮ ਦਾ ਕਪਤਾਨ ਨਾ ਬਣਾਏ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ- ਹਾਂ, ਮੇਰੀ ਕਪਤਾਨੀ ‘ਤੇ ਕਦੇ ਕੋਈ ਸਵਾਲ ਨਹੀਂ ਕਰਦਾ। ਮੈਂ ਬੀਸੀਸੀਆਈ ਵਿੱਚ ਕਿਸੇ ਨੂੰ ਨਹੀਂ ਜਾਣਦਾ ਸੀ ਜੋ ਮੇਰਾ ਨਾਂ ਅੱਗੇ ਰੱਖ ਸਕੇ ਜਾਂ ਮੇਰੀ ਕਪਤਾਨੀ ਬਾਰੇ ਗੱਲ ਕਰ ਸਕੇ।
ਉਨ੍ਹਾਂ ਅੱਗੇ ਕਿਹਾ- ਜੇਕਰ ਤੁਸੀਂ ਬੋਰਡ ਦੇ ਕਿਸੇ ਤਾਕਤਵਰ ਮੈਂਬਰ ਦੇ ਚਹੇਤੇ ਨਹੀਂ ਹੋ, ਤਾਂ ਤੁਹਾਨੂੰ ਅਜਿਹਾ ਸਨਮਾਨ ਨਹੀਂ ਮਿਲ ਸਕਦਾ। ਪਰ ਸਾਨੂੰ ਹੁਣ ਇਸ ਬਾਰੇ ਗੱਲ ਨਹੀਂ ਕਰਨੀ ਚਾਹੀਦੀ। ਮੈਂ ਜਾਣਦਾ ਹਾਂ ਕਿ ਮੈਂ ਭਾਰਤ ਦੀ ਕਪਤਾਨੀ ਕਰਨ ਦੇ ਯੋਗ ਸੀ ਕਿਉਂਕਿ ਅਸੀਂ ਬਹੁਤ ਸਾਰੇ ਕਪਤਾਨਾਂ ਦਾ ਮਾਰਗਦਰਸ਼ਨ ਕਰਦੇ ਸੀ। ਮੈਂ ਭਾਰਤ ਦਾ ਕਪਤਾਨ ਸੀ ਜਾਂ ਨਹੀਂ, ਇਹ ਕੋਈ ਵੱਡੀ ਗੱਲ ਨਹੀਂ ਹੈ। ਜੇਕਰ ਮੈਂ ਆਪਣੇ ਦੇਸ਼ ਦਾ ਕਪਤਾਨ ਨਹੀਂ ਬਣ ਸਕਿਆ ਤਾਂ ਮੈਨੂੰ ਕੋਈ ਪਛਤਾਵਾ ਨਹੀਂ ਹੈ। ਇੱਕ ਖਿਡਾਰੀ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕਰਨਾ ਮੇਰੇ ਲਈ ਹਮੇਸ਼ਾ ਹੀ ਖੁਸ਼ੀ ਦੀ ਗੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...

ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਬਾਰਡਰ ਬੰਦ; ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਨੂੰ ਰੱਦ ਕਰਵਾਉਣ ਲਈ ਸੰਘਰਸ਼ ਤਹਿਤ 'ਦੇਸ਼ ਬਚਾਓ' ਮੋਰਚੇ ਦਾ...

ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਦਿਲਜੀਤ ਦੋਸਾਂਝ ਦਾ ਸਮਰਥਨ, ਬੋਲੇ- ਮੈਨੂੰ ਫਿਰ ਤੋਂ ਦੇਸ਼ ਵਿਰੋਧੀ ਕਿਹਾ ਜਾਵੇਗਾ

ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਸਿੱਖਿਆ ਪ੍ਰਣਾਲੀ ‘ਚ ਸੁਧਾਰ ਦੀ ਮੰਗ ਤੇ...

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ...

*ਚੰਡੀਗੜ੍ਹ, 18 ਜੁਲਾਈ 2026*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ...

ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ

*ਚੰਡੀਗੜ੍ਹ, 18 ਜੁਲਾਈ , 2026*ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ...

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

*ਚੰਡੀਗੜ੍ਹ 18 ਜੁਲਾਈ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...