October 28, 2026, 4:35 am
----------- Advertisement -----------
HomeNewsBreaking Newsਡੇਰਾ ਬਾਬਾ ਨਾਨਕ 'ਚ ਨੌਜਵਾਨ ਦਾ ਸਿਰਫ਼ 200 ਰੁਪਏ ਲਈ ਕਤਲ, ਪੜ੍ਹੋ...

ਡੇਰਾ ਬਾਬਾ ਨਾਨਕ ‘ਚ ਨੌਜਵਾਨ ਦਾ ਸਿਰਫ਼ 200 ਰੁਪਏ ਲਈ ਕਤਲ, ਪੜ੍ਹੋ ਵੇਰਵਾ

Published on

----------- Advertisement -----------

ਡੇਰਾ ਬਾਬਾ ਨਾਨਕ, 20 ਅਪ੍ਰੈਲ 2024 – ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਦੇ ਪਿੰਡ ਜੌੜੀਆਂ ਕਲਾਂ ਦੇ ਇੱਕ ਨੌਜਵਾਨ ਦਾ ਸਿਰਫ਼ 200 ਰੁਪਏ ਲਈ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਡੇਰਾ ਬਾਬਾ ਨਾਨਕ ਦੇ ਬਾਹਰ ਧਰਨਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ 34 ਸਾਲਾ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਜੌੜੀਆਂ ਕਲਾਂ ਜਲੰਧਰ ਵਿੱਚ ਇੱਕ ਢਾਬੇ ’ਤੇ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਸੋਨੀਆ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਡੂ ਮਸੀਹ ਢਾਬੇ ਤੋਂ ਛੁੱਟੀ ਲੈ ਕੇ ਘਰ ਪਰਤਿਆ ਸੀ। ਵੀਰਵਾਰ ਸ਼ਾਮ ਨੂੰ ਉਹ ਆਪਣੇ ਦੋਸਤ ਸੁੱਖਾ ਮਸੀਹ ਨਾਲ ਪਿੰਡ ਹਰੂਵਾਲ ਵਿਖੇ ਨਾਜਾਇਜ਼ ਦੇਸੀ ਸ਼ਰਾਬ ਪੀਣ ਗਿਆ ਸੀ। ਇਸ ਦੌਰਾਨ ਨਜਾਇਜ਼ ਦੇਸੀ ਸ਼ਰਾਬ ਵੇਚਣ ਵਾਲਿਆਂ ਨਾਲ ਕੋਡੂ ਮਸੀਹ ਦਾ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ।

ਕੋਡੂ ਮਸੀਹ ਦੀ ਪਤਨੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਬਾਅਦ ਵਿੱਚ ਉਸ ਦੀ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ ਗਿਆ। ਕੋਡੂ ਮਸੀਹ ਦੀ ਮੌਤ ਦੀ ਸੂਚਨਾ ਉਸ ਦੇ ਦੋਸਤ ਸੁੱਖਾ ਮਸੀਹ ਨੇ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਵਾਉਣ ਲਈ ਥਾਣੇ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਡੀਸੀ ਗੁਰਦਾਸਪੁਰ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੋਡੂ ਮਸੀਹ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਜਦੋਂ ਐਸ.ਐਚ.ਓ ਜਸਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...