November 6, 2026, 7:14 am
----------- Advertisement -----------
HomeNewsBreaking Newsਕਪੂਰਥਲਾ ਦਾ ਗੌਰਵ ਬਣਿਆ IPS, UPSC ਦੀ ਪ੍ਰੀਖਿਆ 'ਚ 174ਵਾਂ ਰੈਂਕ ਹਾਸਲ...

ਕਪੂਰਥਲਾ ਦਾ ਗੌਰਵ ਬਣਿਆ IPS, UPSC ਦੀ ਪ੍ਰੀਖਿਆ ‘ਚ 174ਵਾਂ ਰੈਂਕ ਹਾਸਲ ਕੀਤਾ

Published on

----------- Advertisement -----------


ਕਪੂਰਥਲਾ ਦੇ ਰਹਿਣ ਵਾਲੇ ਇੱਕ ਨਾਇਬ ਤਹਿਸੀਲਦਾਰ ਨੇ UPSC ਦੀ ਪ੍ਰੀਖਿਆ ਵਿੱਚ 174ਵਾਂ ਰੈਂਕ ਹਾਸਲ ਕੀਤਾ ਹੈ। ਹੁਣ ਉਹ ਆਈਪੀਐਸ ਅਫਸਰ ਬਣੇਗਾ। ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਗੌਰਵ ਉੱਪਲ ਦਾ ਕਹਿਣਾ ਹੈ ਕਿ ਮਨ ਵਿੱਚ ਮਜ਼ਬੂਤ ​​ਵਿਸ਼ਵਾਸ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ


ਦੱਸ ਦਈਏ ਕਿ ਗੌਰਵ ਉੱਪਲ ਇਸ ਸਮੇਂ ਬਾਬਾ ਬਕਾਲਾ, ਪੰਜਾਬ ਵਿੱਚ ਨਾਇਬ ਤਹਿਸੀਲਦਾਰ ਵਜੋਂ ਕੰਮ ਕਰ ਰਹੇ ਹਨ। ਹਾਲ ਹੀ ਵਿੱਚ UPSC ਦੇ ਨਤੀਜੇ ਵਿੱਚ ਉਸਨੇ 174 ਰੈਂਕ ਪ੍ਰਾਪਤ ਕੀਤਾ ਹੈ। ਜਿਸ ਕਾਰਨ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ। ਹਰ ਜਾਣਕਾਰ ਅਤੇ ਰਿਸ਼ਤੇਦਾਰ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦੇ ਰਹੇ ਹਨ।

ਨਾਇਬ ਤਹਿਸੀਲਦਾਰ ਗੌਰਵ ਉੱਪਲ ਪੁੱਤਰ ਰਾਜੇਸ਼ ਕੁਮਾਰ ਉੱਪਲ ਵਾਸੀ ਕਪੂਰਥਲਾ ਨੇ ਦਿੱਲੀ ਤੋਂ ਬੀ.ਟੈੱਕ ਦੀ ਪੜ੍ਹਾਈ ਕਰਨ ਉਪਰੰਤ ਇਕ ਸਾਲ ਨੋਇਡਾ ਵਿਖੇ ਨੌਕਰੀ ਕੀਤੀ ਪਰ ਉਸ ਨੇ ਆਪਣਾ ਯੂ.ਪੀ.ਐੱਸ.ਸੀ ਟੀਚਾ ਹਾਸਲ ਕਰਨ ਲਈ ਯਤਨ ਜਾਰੀ ਰੱਖੇ | ਹਾਲਾਂਕਿ ਉਸਨੇ ਸਾਲ 2021 ਅਤੇ 2022 ਵਿੱਚ ਦੋ ਵਾਰ ਯੂਪੀਐਸਸੀ ਦੀ ਪ੍ਰੀਖਿਆ ਦਿੱਤੀ ਸੀ, ਪਰ ਸਫਲ ਨਹੀਂ ਹੋਇਆ ਸੀ, ਹੁਣ ਉਹ ਤੀਜੀ ਕੋਸ਼ਿਸ਼ ਵਿੱਚ ਸਫਲ ਹੋ ਗਿਆ ਹੈ। ਉਸ ਨੇ ਦੱਸਿਆ ਕਿ ਨੌਕਰੀ ਦੇ ਨਾਲ-ਨਾਲ ਉਸ ਨੇ ਆਪਣੀ ਪੜ੍ਹਾਈ ਵੀ ਜਾਰੀ ਰੱਖੀ।

ਯੂਪੀਐਸਸੀ ਵਿੱਚ 174 ਰੈਂਕ ਪ੍ਰਾਪਤ ਕਰਨ ਵਾਲੇ ਗੌਰਵ ਉੱਪਲ ਨੇ ਦੱਸਿਆ ਕਿ ਉਸ ਨੂੰ ਗ੍ਰਹਿ ਵਿਭਾਗ ਦੇ ਇੰਟੈਲੀਜੈਂਸ ਬਿਊਰੋ ਵਿੱਚ ਇੰਸਪੈਕਟਰ ਦੀ ਨੌਕਰੀ ਮਿਲੀ ਅਤੇ ਕੁਝ ਸਮਾਂ ਇਹ ਨੌਕਰੀ ਕੀਤੀ। ਜਿਸ ਤੋਂ ਬਾਅਦ ਹਾਲ ਹੀ ਵਿੱਚ ਉਹ ਪੰਜਾਬ ਵਿੱਚ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਵਿਸ਼ੇਸ਼ ਸਿਖਲਾਈ ਪ੍ਰੀਖਿਆ ਵਿੱਚ ਸ਼ਾਮਲ ਹੋਏ ਅਤੇ ਜਨਵਰੀ 2024 ਵਿੱਚ ਉਨ੍ਹਾਂ ਨੇ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਪਰ ਉਸ ਦਾ ਟੀਚਾ ਆਈਪੀਐਸ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨਾ ਸੀ। ਪਰਿਵਾਰ ਦੇ ਹਰ ਮੈਂਬਰ ਨੇ ਉਸ ਨੂੰ ਇਸ ਟੀਚੇ ਲਈ ਹਮੇਸ਼ਾ ਉਤਸ਼ਾਹਿਤ ਕੀਤਾ। ਯੂਪੀਐਸਸੀ ਪਾਸ ਕਰਨ ਤੋਂ ਬਾਅਦ ਉਹ ਜਲਦੀ ਹੀ ਆਈਪੀਐਸ ਅਧਿਕਾਰੀ ਵਜੋਂ ਤਾਇਨਾਤ ਹੋ ਕੇ ਜਨਤਾ ਦੀ ਸੇਵਾ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...