April 22, 2026, 5:27 am
----------- Advertisement -----------
HomeNewsBreaking Newsਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੀ ਯਕੀਨਨ ਹੋਵੇਗੀ ਹਾਰ : ਕੈਪਟਨ ਅਮਰਿੰਦਰ

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੀ ਯਕੀਨਨ ਹੋਵੇਗੀ ਹਾਰ : ਕੈਪਟਨ ਅਮਰਿੰਦਰ

Published on

----------- Advertisement -----------

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਾਰਵਾਈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਮੀਡੀਆ ਦੇ ਰੂਬਰੂ ਹੋਏ। ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਦੀ ਹਾਰ ਦੀ ਭਵਿੱਖਬਾਣੀ ਕੀਤੀ। ਉਹਨਾਂ ਨੇ ਇਸ ਦੌਰਾਨ ਲੋਕਾਂ ਤੋਂ ਮਿਲੇ ਇਨਪੁਟਸ ਨਾਲ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਦੇ ਰਾਹੁਲ ਗਾਂਧੀ ਦੇ ਦਾਅਵਿਆਂ ਨੂੰ ਵੀ ਝੂਠਾ ਕਰਾਰ ਦਿੱਤਾ।

ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਸ਼ਹਿਰ ਵਿੱਚ ਆਪਣੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਸਿੱਧੂ ਵੱਲੋਂ ਸ਼੍ਰੋਮਣੀ ਅਕਾਲੀ ਦੇ ਬਿਕਰਮ ਸਿੰਘ ਮਜੀਠੀਆ ਦੀ ਉਮੀਦਵਾਰੀ ‘ਚ ਉਨ੍ਹਾਂ (ਕੈਪਟਨ ਅਮਰਿੰਦਰ) ਦਾ ਹੱਥ ਹੋਣ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੱਤਾ। .
ਪੀਐਲਸੀ ਆਗੂ ਨੇ ਕੈਪਟਨ ਨੇ ਕਿਹਾ ਕਿ “ਮੈਂ ਮਜੀਠੀਆ ਦਾ ਅੰਕਲ ਨਹੀਂ ਹਾਂ,” ਅੰਮ੍ਰਿਤਸਰ ਪੂਰਬੀ ਵਿੱਚ 38% ਵੋਟਰ ਹਿੰਦੂ ਅਤੇ 32% ਅਨੁਸੂਚਿਤ ਜਾਤੀਆਂ ਦੇ ਹੋਣ ਕਾਰਨ ਸਿੱਧੂ ਦੀ ਹਾਰ ਯਕੀਨੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੀਐੱਲਸੀ ਅਤੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਦੇ ਹਿੱਸੇ ਵਜੋਂ ਹਲਕੇ ਤੋਂ ਮਜ਼ਬੂਤ ​​ਉਮੀਦਵਾਰ ਖੜ੍ਹਾ ਕੀਤਾ ਹੈ।
ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਿਰਫ਼ ਇੱਕ ਨਾਟਕ ਹੈ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਦੇ ਅਨੁਸਾਰ ਲੋਕ ਆਪਣੇ ਵਿਧਾਇਕਾਂ ਦੀ ਚੋਣ ਕਰਦੇ ਹਨ ਅਤੇ ਫਿਰ ਸੀਐਲਪੀ ਮੁੱਖ ਮੰਤਰੀ ਦੀ ਚੋਣ ਕਰਦੀ ਹੈ, ਅਤੇ ਇਸ ਲਈ ਇਹ ਸਾਰੀਆਂ ਗੱਲਾਂ ਸਿਰਫ਼ ਡਰਾਮਾ ਹੈ।
ਕਿਸਾਨਾਂ ਦੇ ਚੋਣ ਲੜਨ ਦੇ ਫੈਸਲੇ ‘ਤੇ ਟਿੱਪਣੀ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਹਮੇਸ਼ਾ ਉਨ੍ਹਾਂ ਦਾ ਸਮਰਥਨ ਕੀਤਾ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਹਰੇਕ ਪਰਿਵਾਰ ਨੂੰ ਨੌਕਰੀਆਂ ਅਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਪੀ.ਐਲ.ਸੀ.-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਦੀ ਅਗਲੀ ਸਰਕਾਰ ਬਣਨ ਦਾ ਭਰੋਸਾ ਜਤਾਉਂਦੇ ਹੋਏ, ਕੈਪਟਨ ਅਮਰਿੰਦਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੀ.ਐਲ.ਸੀ ਦੇ ਕੁਝ ਉਮੀਦਵਾਰਾਂ ਨੂੰ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦੀ ਇਜਾਜ਼ਤ ਦੇਣ ਦਾ ਫੈਸਲਾ ਵੋਟਰਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਿੱਥੇ ਸ਼ਹਿਰੀ ਹਲਕਿਆਂ ਵਿੱਚ ਪੀਐੱਲਸੀ ਦੇ ਚਾਰ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ, ਉਨ੍ਹਾਂ ਵਿੱਚੋਂ ਦੋ ਉਮੀਦਵਾਰ ਪੇਂਡੂ ਹਲਕਿਆਂ ਵਿੱਚ ਪੀਐਲਸੀ ਚੋਣ ਨਿਸ਼ਾਨ ’ਤੇ ਚੋਣ ਲੜਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...